04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਟੀਕਾਕਰਨ ਤੋਂ ਵਾਂਝੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਕੀਤਾ ਟੀਕਾਕਰਨ

ਫ਼ਾਜ਼ਿਲਕਾ, 3 ਅਕਤੂਬਰ(ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

ਅਜੀਤ ਡੈਸਕ 04-10-2026
ਫ਼ਾਜ਼ਿਲਕਾ, 3 ਅਕਤੂਬਰ(ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ 28 ਸਤੰਬਰ ਤੋਂ 3 ਅਕਤੂਬਰ ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਮਨਾਇਆ ਗਿਆ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਉਨ੍ਹਾਂ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਕਵਰ ਕਰਨ ਲਈ ਚਲਾਈ ਗਈ ਸੀ, ਜੋ ਕਿਸੇ ਕਾਰਨ ਨਿਯਮਿਤ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ। ਇਸ ਲਈ ਪਹਿਲਾਂ ਵਾਂਝੇ ਲਾਭਪਾਤਰੀਆਂ ਦੀਆਂ ਸੂਚੀਆਂ ਤਿਆਰ ਕਰਕੇ ਵਿਸ਼ੇਸ਼ ਸੈਸ਼ਨ ਕਰਵਾਏ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਇਸ ਅਭਿਆਨ ਦੌਰਾਨ ਝੁੱਗੀ-ਝੌਂਪੜੀਆਂ, ਪ੍ਰਵਾਸੀ ਆਬਾਦੀ, ਇੱਟਾਂ ਦੇ ਭੱਠਿਆਂ ਤੇ ਦੂਰ-ਦੁਰਾਡੇ ਦੇ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਉਨ੍ਹਾਂ ਨੇ ਸਮੂਹ ਆਸ਼ਾ ਵਰਕਰਾਂ ਅਤੇ ਫ਼ੀਲਡ ਸਟਾਫ਼ ਦੇ ਸਹਿਯੋਗ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਗੋਪੀ ਚੰਦ ਆਰੀਆ ਮਹਿਲਾ ਕਾਲਜ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਰੰਗੀਲਾ ਅਤੇ ਪਿੰਡ ਚੱਕ ਪੁੰਨਾਂ ਵਾਲੀ ਦੇ ਵਾਸੀਆਂ ਨੂੰ ਸਰਪੰਚ ਪਰਮਜੀਤ ਕੌਰ ਸੈਣੀ ਨੇ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।