04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਅਥਲੈਟਿਕਸ ’ਚ ਲਹਿਰਾਇਆ ਝੰਡਾ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ. ਏ.

ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਖਿਡਾਰੀ ਸਕੂਲ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 04-10-2026
ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਖਿਡਾਰੀਆਂ ਨੇ ਸਰਕਾਰੀ ਸਕੂਲ ਅਭੁੰਨ ਵਿਖੇ ਕਰਵਾਈਆਂ ਗਈਆਂ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀਆਂ ਅਥਲੈਟਿਕਸ ਪ੍ਰਤੀਯੋਗਤਾਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 22 ਤਗਮੇ ਆਪਣੇ ਨਾਮ ਕੀਤੇ ਹਨ। ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਵੰਨਗੀਆਂ ਵਿਚ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰਦੇ ਹੋਏ 11 ਸੋਨ, 8 ਚਾਂਦੀ ਤੇ 3 ਕਾਂਸੇ ਦੇ ਤਗਮੇ ਜਿੱਤ ਕੇ ਇਲਾਕੇ ’ਚ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਲੜਕਿਆਂ ਦੇ ਵਰਗ ਵਿਚ 200 ਮੀਟਰ ਦੌੜ ’ਚ ਨਵਰੋਜ਼ ਨੇ ਪਹਿਲਾ ਸਥਾਨ ਹਾਸਲ ਕਰੇ ਸੋਨ ਤਗਮਾ ਤੇ ਸਤਿੰਦਰ ਨੇ ਦੂਜਾ ਸਥਾਨ ਪ੍ਰਾਪਤ ਕਰ ਚਾਂਦੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ 400 ਮੀਟਰ ਦੌੜ ’ਚ ਨਵਰੀਤ ਨੇ ਪਹਿਲਾ ਸਥਾਨ ਹਾਸਲ ਕਰ ਸੋਨ ਤਗਮਾ, ਵੀਰੇਨ ਨੇ ਦੂਸਰਾ ਸਥਾਨ ਪ੍ਰਾਪਤ ਕਰ ਚਾਂਦੀ ਦਾ ਤਗਮਾ, 600 ਮੀਟਰ ਦੋੜ ’ਚ ਦਿਸ਼ਾਂਤ ਨੇ ਪਹਿਲਾ ਸਥਾਨ ਪ੍ਰਾਪਤ ਕਰ ਸੋਨ, ਯਸ਼ ਲੈ ਤੀਜਾ ਸਥਾਨ ਪ੍ਰਾਪਤ ਕਰ ਕਾਂਸੇ ਦਾ ਤਗਮਾ, 100 ਮੀਟਰ ਦੋੜ ਵਿਚ ਮਨਮੀਤ ਨੇ ਤੀਜਾ ਸਥਾਨ ਪ੍ਰਾਪਤ ਕਰ ਕਾਂਸੇ ਦਾ ਤਗਮਾ ਹਾਸਲ ਕੀਤਾ। ਲੜਕੀਆਂ ਦੇ ਵਰਗ ਵਿਚ 400 ਮੀਟਰ ਦੌੜ ’ਚ ਗਯੂ ਨੇ ਪਹਿਲਾ ਸਥਾਨ ਪ੍ਰਾਪਤ ਕਰ ਸੋਨ ਤਗਮਾ, ਮਨਸੀਰਤ ਨੇ ਦੂਸਰਾ ਸਥਾਨ ਪ੍ਰਾਪਤ ਕਰ ਚਾਂਦੀ ਦਾ ਤਗਮਾ ਹਾਸਲ ਕੀਤਾ ਜਦਕਿ ਸ਼ਾਟਪੁੱਟ ਵਿਚ ਕ੍ਰਿਤਿਕਾ ਨੇ ਪਹਿਲਾ ਸਥਾਨ ਪ੍ਰਾਪਤ ਕਰ ਸੋਨ ਤਗਮਾ ਆਪਣੇ ਨਾਂਅ ਕੀਤਾ ਜਦਕਿ ਰਿਲੇਅ ਰੇਸ ’ਚ ਨੇਵਿਸ਼, ਗਯੂ, ਦਿਵਾਂਸ਼ਿਕਾ ਤੇ ਗੁਰਮਹਿਕ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰ ਚਾਂਦੀ ਦੇ ਤਗਮੇ ’ਤੇ ਕਬਜ਼ਾ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਚੇਅਰਮੈਨ ਅਨਿਲ ਜੈਨ, ਪ੍ਰਿੰਸੀਪਲ ਨਰੇਸ਼ ਸਪੜਾ ਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਸਮੂਹ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਖੇਡ ਕੋਚਾਂ ਨੂੰ ਵਧਾਈ ਦਿੱਤੀ। ਚੇਅਰਮੈਨ ਅਨਿਲ ਜੈਨ ਨੇ ਕਿਹਾ ਕਿ ਬੱਚਿਆਂ ਨੇ ਆਪਣੀ ਮਿਹਨਤ ਤੇ ਅਨੁਸ਼ਾਸਨ ਦੇ ਬਲਬੂਤੇ ਇਹ ਇਤਿਹਾਸਕ ਸਫਲਤਾ ਹਾਸਲ ਕੀਤੀ ਹੈ। ਪ੍ਰਿੰਸੀਪਲ ਨਰੇਸ਼ ਸਪੜਾ ਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ‘ਸਵੱਛਤਾ ਹੀ ਸੇਵਾ’ ਅਭਿਆਨ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਦਸਮੇਸ਼ ਸੇਵਾ ਸੁਸਾਇਟੀ ਨੇ ਕਰਵਾਇਆ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।