06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵੱਧ ਜੋਖ਼ਮ ਵਾਲੇ ਖੇਤਰਾਂ ’ਚ ਟੀ.ਬੀ. ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ ਸਫਲਤਾਪੂਰਵਕ ਸਮਾਪਤ

ਫਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਫਾਜ਼ਿਲਕਾ ਵਲੋਂ ‘ਟੀ. ਬੀ-ਮੁਕਤ ਭਾਰਤ’ ਮੁਹਿੰਮ ਤਹਿਤ ਬਲਾਕ ਖੂਈ ਖੇੜਾ ਦੇ ਵੱਖ-ਵੱਖ ਵੱਧ ਜੋਖ਼ਮ ਵਾਲੇ ਖੇਤਰਾਂ ’ਚ ਲਗਾਏ ਗਏ ਵਿਸ਼ੇਸ਼ ਟੀ.

ਅਜੀਤ ਡੈਸਕ 06-10-2026
ਫਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਫਾਜ਼ਿਲਕਾ ਵਲੋਂ ‘ਟੀ.ਬੀ-ਮੁਕਤ ਭਾਰਤ’ ਮੁਹਿੰਮ ਤਹਿਤ ਬਲਾਕ ਖੂਈ ਖੇੜਾ ਦੇ ਵੱਖ-ਵੱਖ ਵੱਧ ਜੋਖ਼ਮ ਵਾਲੇ ਖੇਤਰਾਂ ’ਚ ਲਗਾਏ ਗਏ ਵਿਸ਼ੇਸ਼ ਟੀ.ਬੀ. ਜਾਂਚ ਕੈਂਪ ਸਫਲਤਾਪੂਰਵਕ ਸਮਾਪਤ ਹੋ ਗਏ। ਇਹ ਕੈਂਪ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਅਗਵਾਈ ਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਨੀਲੂ ਚੁੱਘ ਦੀ ਨਿਗਰਾਨੀ ਹੇਠ ਲਗਾਇਆ ਗਿਆ। ਐੱਸ.ਐਮ.ਓ. ਖੂਈ ਖੇੜਾ ਡਾ.ਸੌਰਭ ਫੁਟੇਲਾ ਨੇ ਦੱਸਿਆ ਕਿ ਬਲਾਕ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ (ਖਿਓਵਾਲੀ ਢਾਬ, ਕਿੱਲ੍ਹਿਆਂਵਾਲੀ, ਪੰਜਕੋਸੀ, ਕੱਲਰ ਖੇੜਾ, ਪੰਨੀਵਾਲਾ ਮਾਹਲਾ ਤੇ ਮੌਜਗੜ੍ਹ) ਵਿਚ ਹੈਂਡਹੈਲਡ ਐਕਸ-ਰੇ ਮਸ਼ੀਨਾਂ ਰਾਹੀਂ ਮੁਫ਼ਤ ਜਾਂਚ ਕੀਤੀ ਗਈ। ਡਾ. ਫੁਟੇਲਾ ਨੇ ਕਿਹਾ ਕਿ ਟੀ.ਬੀ. ਇੱਕ ਇਲਾਜ ਯੋਗ ਬਿਮਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲਗਾਤਾਰ ਖੰਘ, ਸ਼ਾਮ ਵੇਲੇ ਬੁਖ਼ਾਰ, ਭਾਰ ਘਟਣਾ ਜਾਂ ਸਾਹ ਲੈਣ ਵਿਚ ਤਕਲੀਫ਼ ਵਰਗੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਸਰਕਾਰੀ ਹਸਪਤਾਲਾਂ ਵਿਚ ਜਾਂਚ ਤੇ ਇਲਾਜ ਬਿਲਕੁਲ ਮੁਫ਼ਤ ਹੈ। ਇਨ੍ਹਾਂ ਕੈਂਪਾਂ ਨੂੰ ਸਫਲ ਬਣਾਉਣ ਵਿਚ ਸਮੂਹ ਸਿਹਤ ਸਟਾਫ਼ ਅਤੇ ਆਸ਼ਾ ਵਰਕਰਾਂ ਨੇ ਅਹਿਮ ਯੋਗਦਾਨ ਪਾਇਆ।
ਪਿਛਲੀ ਖ਼ਬਰ ਵਿਨੋਦ ਮੇਘ ਨੇ ਪਿੰਡ ਸੈਦਾਂਵਾਲੀ ’ਚ ਮੀਟਿੰਗਾਂ ਕੀਤੀਆਂ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਹਾਈ ਰਿਸਕ ਗਰਭ ਅਵਸਥਾ ਤੇ ਐੱਚ.ਪੀ.ਵੀ. ਟੀਕਾਕਰਨ ਸੰਬੰਧੀ ਵਿਸ਼ੇਸ਼ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।