07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਰਵਹਿੱਤਕਾਰੀ ਵਿੱਦਿਆ ਮੰਦਰ ਜਲਾਲਾਬਾਦ 14 ਸਕੂਲਾਂ ਨੂੰ ਪਿੱਛੇ ਛੱਡ ਕੇ ਪਹਿਲੇ ਸਥਾਨ ’ਤੇ ਆਇਆ

ਜਲਾਲਾਬਾਦ 6 ਅਕਤੂਬਰ (ਜਸਕਰਨ ਸਿੰਘ ਤਨੇਜਾ)-ਸਰਵਹਿੱਤਕਾਰੀ ਵਿੱਦਿਆ ਮੰਦਰ ਜਲਾਲਾਬਾਦ ਨੇ ਇੰਡੀਆ ਡਿਵੈਲਪਮੈਂਟ ਕੌਂਸਲ ਵਲੋਂ ਕਰਵਾਏ ਗਏ ਪ੍ਰਸਿੱਧ ਅੰਤਰ-ਸਕੂਲ ਮੁਕਾਬਲੇ ‘ਭਾਰਤ ਕੋ ਜਾਨੋ’ ਵਿਚ 14 ਸਕੂਲਾਂ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨੇ ਸਕੂਲ ਦੇ ਨਾਲ-ਨਾਲ ਪੂਰੇ ਜਲਾਲਾਬਾਦ ਸ਼ਹਿਰ ਤੇ ਖੇਤਰ ਦਾ ਮਾਣ ਵਧਾਇਆ ਹੈ।

ਅਜੀਤ ਡੈਸਕ 07-10-2026
ਜਲਾਲਾਬਾਦ 6 ਅਕਤੂਬਰ (ਜਸਕਰਨ ਸਿੰਘ ਤਨੇਜਾ)-ਸਰਵਹਿੱਤਕਾਰੀ ਵਿੱਦਿਆ ਮੰਦਰ ਜਲਾਲਾਬਾਦ ਨੇ ਇੰਡੀਆ ਡਿਵੈਲਪਮੈਂਟ ਕੌਂਸਲ ਵਲੋਂ ਕਰਵਾਏ ਗਏ ਪ੍ਰਸਿੱਧ ਅੰਤਰ-ਸਕੂਲ ਮੁਕਾਬਲੇ ‘ਭਾਰਤ ਕੋ ਜਾਨੋ’ ਵਿਚ 14 ਸਕੂਲਾਂ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨੇ ਸਕੂਲ ਦੇ ਨਾਲ-ਨਾਲ ਪੂਰੇ ਜਲਾਲਾਬਾਦ ਸ਼ਹਿਰ ਤੇ ਖੇਤਰ ਦਾ ਮਾਣ ਵਧਾਇਆ ਹੈ। ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇੱਕ ਸਖ਼ਤ ਮੁਕਾਬਲੇ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਹੋਣਹਾਰ ਵਿਦਿਆਰਥੀਆਂ ਸੰਜਨਾ ਤੇ ਨੂਰ ਨੇ ਬਹੁਤ ਆਤਮਵਿਸ਼ਵਾਸ, ਤਿਆਰੀ ਤੇ ਸਖ਼ਤ ਮਿਹਨਤ ਦਿਖਾਉਂਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ। ਲੜਕੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ, ਅਨੁਸ਼ਾਸਨ ਤੇ ਸਹੀ ਮਾਰਗਦਰਸ਼ਨ ਸਫਲਤਾ ਦੀ ਮਜ਼ਬੂਤ ਨੀਂਹ ਹੈ। ਦੋਵਾਂ ਵਿਦਿਆਰਥੀਆਂ ਨੇ ਮੁਕਾਬਲੇ ਦੀ ਤਿਆਰੀ ਲਈ ਸਖ਼ਤ ਮਿਹਨਤ ਕੀਤੀ ਤੇ ਅਧਿਆਪਕਾਂ ਦੁਆਰਾ ਦਿੱਤੀ ਗਈ ਸੇਧ ਨੂੰ ਪੂਰੇ ਸਮਰਪਣ ਨਾਲ ਆਪਣੀ ਤਿਆਰੀ ਵਿਚ ਸ਼ਾਮਲ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਪ੍ਰਿੰਸੀਪਲ ਗੁਰਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਨਾ ਸਿਰਫ਼ ਵਿਦਿਆਰਥੀਆਂ ਦੇ ਗਿਆਨ ਨੂੰ ਵਧਾਉਂਦੇ ਹਨ ਬਲਕਿ ਉਨ੍ਹਾਂ ਵਿਚ ਆਤਮਵਿਸ਼ਵਾਸ, ਤਰਕਸ਼ੀਲ ਸੋਚ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਸਕੂਲ ਦੇ ਪ੍ਰਧਾਨ ਅਨਿਲ ਵਲੇਚਾ ਅਤੇ ਪ੍ਰਬੰਧਕ ਰਾਜੀਵ ਦਹੁਜਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਪ੍ਰਿੰਸੀਪਲ ਤੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਨੈਸ਼ਨਲ ਸਕਾਲਰਸ਼ਿਪ ਪੋਰਟਲ ਸਕਾਲਰਸ਼ਿਪ ਤੇ ਜਾਗਰੂਕਤਾ ਲੈਕਚਰ ਕਰਵਾਇਆ ਅਗਲੀ ਖ਼ਬਰ ‘ ਭਾਰਤ ਕੋੋ ਜਾਨੋ’ ਮੁਕਾਬਲੇ ’ਚ ਅਜ਼ੰਪਸ਼ਨ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਸਵਰੀਨ ਤੇ ਏਕਮਜੋਤ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।