07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰਾਣਾ ਜਮਾਲ ਕੇ ਨੇ ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾ ਮੰਤਰੀ ਬੀ. ਐਲ. ਸੰਤੋਸ਼ ਨਾਲ ਕੀਤੀ ਮੁਲਾਕਾਤ

ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਆਗੂ ਰਾਣਾ ਰਜਿੰਦਰ ਸਿੰਘ ਜਮਾਲ ਕੇ ਨੇ ਆਪਣੇ ਵਫ਼ਦ ਸਮੇਤ ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾ ਮੰਤਰੀ ਬੀ. ਐਲ.

ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾ ਮੰਤਰੀ ਬੀ. ਐਲ. ਸੰਤੋਸ਼ ਨਾਲ ਮੁਲਾਕਾਤ ਕਰਕੇ ਮਾਰਗਦਰਸ਼ਨ ਪ੍ਰਾਪਤ ਕਰਦੇ ਹੋਏ ਰਾਣਾ ਰਜਿੰਦਰ ਸਿੰਘ ਜਮਾਲ ਕੇ। ਅਜੀਤ ਤਸਵੀਰ 07-10-2026
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਆਗੂ ਰਾਣਾ ਰਜਿੰਦਰ ਸਿੰਘ ਜਮਾਲ ਕੇ ਨੇ ਆਪਣੇ ਵਫ਼ਦ ਸਮੇਤ ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾ ਮੰਤਰੀ ਬੀ. ਐਲ. ਸੰਤੋਸ਼ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਤੇ ਮਾਰਗਦਰਸ਼ਨ ਪ੍ਰਾਪਤ ਕੀਤਾ। ਇਸ ਮੁਲਾਕਾਤ ਦੌਰਾਨ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਣਾ ਰਜਿੰਦਰ ਸਿੰਘ ਨੇ ਰਾਸ਼ਟਰੀ ਸੰਗਠਨ ਮਹਾ ਮੰਤਰੀ ਨੂੰ ਹਲਕੇ ਵਿਚ ਪਾਰਟੀ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਬੀ. ਐਲ. ਸੰਤੋਸ਼ ਨੇ ਆਗੂਆਂ ਨੂੰ ਬੂਥ ਪੱਧਰ ਤੱਕ ਸੰਗਠਨ ਦੀਆਂ ਜੜ੍ਹਾਂ ਮਜ਼ਬੂਤ ਕਰਨ, ਹਰ ਛੋਟੇ-ਵੱਡੇ ਕਾਰਜਕਰਤਾ ਨੂੰ ਨਾਲ ਲੈ ਕੇ ਚੱਲਣ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਦਾ ਮਾਰਗਦਰਸ਼ਨ ਦਿੱਤਾ। ਗੱਲਬਾਤ ਕਰਦਿਆਂ ਰਾਣਾ ਰਜਿੰਦਰ ਸਿੰਘ ਨੇ ਆਖਿਆ ਕਿ ਪਾਰਟੀ ਦੇ ਸਮੂਹ ਕਾਰਜਕਰਤਾਵਾਂ ਦੇ ਸਹਿਯੋਗ ਅਤੇ ਇੱਕਜੁੱਟ ਮਿਹਨਤ ਦੇ ਦਮ ’ਤੇ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਪੂਰੀ ਦ੍ਰਿੜ੍ਹਤਾ ਨਾਲ ਕੰਮ ਕੀਤਾ ਜਾਵੇਗਾ।
ਪਿਛਲੀ ਖ਼ਬਰ ਅੰਗਹੀਣ ਯੂਨੀਅਨ ਨੇ ਵਿਧਾਇਕ ਜਗਦੀਪ ਕੰਬੋਜ ਕੋਲ ਵਿਧਾਨ ਸਭਾ ਸੈਸ਼ਨ ’ਚ ਅੰਗਹੀਣਾਂ ਦੀ ਆਵਾਜ਼ ਚੁੱਕਣ ਦੀ ਕੀਤੀ ਅਪੀਲ ਅਗਲੀ ਖ਼ਬਰ ਵਿਜੇ ਕਾਲੜਾ ਦਾ ਜਲਾਲਾਬਾਦ ਪਹੁੰਚਣ ’ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।