08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸੰਗਤ ਦੇ ਸਹਿਯੋਗ ਨਾਲ ਸ਼ਬਦ ਗੁਰੂ ਪ੍ਰਚਾਰ ਯਾਤਰਾ ਦੇ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਪੁੱਜੇ। ਸੰਧਿਆ ਵੇਲੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਜਸਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦੀ ਅੰਮ੍ਰਿਤ ਵਰਖਾ ਕੀਤੀ।

ਅਜੀਤ ਡੈਸਕ 08-10-2026
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸੰਗਤ ਦੇ ਸਹਿਯੋਗ ਨਾਲ ਸ਼ਬਦ ਗੁਰੂ ਪ੍ਰਚਾਰ ਯਾਤਰਾ ਦੇ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਪੁੱਜੇ। ਸੰਧਿਆ ਵੇਲੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਜਸਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦੀ ਅੰਮ੍ਰਿਤ ਵਰਖਾ ਕੀਤੀ। ਉਪਰੰਤ ਭਾਈ ਤਖ਼ਤ ਸਿੰਘ ਕੰਨਿਆ ਮਹਾ ਵਿਦਿਆਲਾ ਬੁੱਢੇਵਾਲ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਗੁਰਬਾਣੀ ਦਾ ਅਨਮੋਲ ਕੀਰਤਨ ਕੀਤਾ। ਸਮਾਗਮਾਂ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਭਾਈ ਕੰਵਲਜੀਤ ਸਿੰਘ, ਡਾ. ਬਲਬੀਰ ਸਿੰਘ, ਜਰਨੈਲ ਸਿੰਘ, ਦਵਿੰਦਰ ਸਿੰਘ ਅਹੂਜਾ, ਪ੍ਰਭਜੀਤ ਸਿੰਘ ਕਾਠਪਾਲ, ਨਰੈਣ ਸਿੰਘ ਬੈਂਕ ਵਾਲੇ, ਮਨਜੀਤ ਸਿੰਘ ਬਾਂਗਾਂ, ਪਰਮਜੀਤ ਸਿੰਘ ਪਟਵਾਰੀ, ਸਹਿਜਪਾਲ ਸਿੰਘ, ਡਾ.ਦਵਿੰਦਰ ਸਿੰਘ, ਗੁਰਮੀਤ ਸਿੰਘ ਫ਼ੌਜੀ, ਪ੍ਰੀਤਮ ਸਿੰਘ ਹਸਤਾਂ ਕਲਾਂ ਆਦਿ ਨੇ ਪੂਰਨ ਸੇਵਾ ਨਿਭਾਈ। ਸਮਾਗਮਾਂ ਦੌਰਾਨ ਦੁੱਧ ਦੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗਿਦੜਾਂ ਵਾਲੀ ਤੋਂ ਵੱਖ-ਵੱਖ ਪਾਰਟੀਆਂ ਛੱਡ ਕੇ ਦਰਜਨਾਂ ਲੋਕ ਪਾਰਟੀ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।