08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਇਕਬਾਲ ਸਿੰਘ ਦੇ ਕਾਂਗਰਸ ’ਚ ਸ਼ਾਮਲ ਹੋਣ ਨਾਲ ਬੱਲੂਆਣਾ ਹਲਕੇ ’ਚ ਪਾਰਟੀ ਨੂੰ ਮਿਲੀ ਮਜ਼ਬੂਤੀ, ਰਵਿੰਦਰ ਡਾਲਵੀ ਨੇ ਕਾਂਗਰਸ ’ਚ ਕਰਵਾਇਆ ਸ਼ਾਮਲ

ਅਬੋਹਰ, 7 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਦੀ ਅਗਵਾਈ ਹੇਠ ਇਕਬਾਲ ਸਿੰਘ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਬੱਲੂਆਣਾ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਹਲਕਾ ਇੰਚਾਰਜ ਬੀਬੀ ਰਜਿੰਦਰ ਕੌਰ, ਸਾਬਕਾ ਜ਼ਿਲ੍ਹਾ ਉਪ-ਪ੍ਰਧਾਨ ਸੁਧੀਰ ਭਾਦੂ, ਯਾਦਵਿੰਦਰ ਸਿੰਘ ਸੋਨੂੰ ਸੰਧੂ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

ਕਾਂਗਰਸ ਪਾਰਟੀ ਸ਼ਾਮਿਲ ਹੋਣ ਸਮੇਂ ਇਕਬਾਲ ਸਿੰਘ ਦਾ ਸਵਾਗਤ ਕਰਦੇ ਹੋਏ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਵਿੰਦਰ ਡਾਲਵੀ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੱਧੂ ਅਤੇ ਹੋਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 08-10-2026
ਅਬੋਹਰ, 7 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਦੀ ਅਗਵਾਈ ਹੇਠ ਇਕਬਾਲ ਸਿੰਘ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਬੱਲੂਆਣਾ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਹਲਕਾ ਇੰਚਾਰਜ ਬੀਬੀ ਰਜਿੰਦਰ ਕੌਰ, ਸਾਬਕਾ ਜ਼ਿਲ੍ਹਾ ਉਪ-ਪ੍ਰਧਾਨ ਸੁਧੀਰ ਭਾਦੂ, ਯਾਦਵਿੰਦਰ ਸਿੰਘ ਸੋਨੂੰ ਸੰਧੂ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ। ਕਾਂਗਰਸ ਵਿਚ ਸ਼ਾਮਲ ਹੋਣ ਉਪਰੰਤ ਇਕਬਾਲ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਕਰਕੇ ਉਨ੍ਹਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾ ਰਹੇ ਹਨ ਜਿਸ ਤਹਿਤ ਉਨ੍ਹਾਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਮੁਹਿੰਮ ਵੀ ਚਲਾਈ ਹੈ। ਇਕਬਾਲ ਸਿੰਘ ਨੇ ਕਿਹਾ ਕਿ ਬੱਲੂਆਣਾ ਹਲਕੇ ਵਿਚ ਕਾਂਗਰਸ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬੱਲੂਆਣਾ ਹਲਕੇ ਤੋਂ ਕਾਂਗਰਸ ਨੂੰ ਜਿਤਾ ਕੇ ਪਾਰਟੀ ਦੇ ਹੱਥ ਮਜ਼ਬੂਤ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣਨ ਦਾ ਵੀ ਦਾਅਵਾ ਵੀ ਕੀਤਾ।
ਪਿਛਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਚੱਕ ਖੁੜੰਜ ਦੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਨੂੰ ਮਿਲਿਆ ਮਾਲਕੀ ਅਗਲੀ ਖ਼ਬਰ ਸਕੂਲ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿਚ ਲਗਾਤਾਰ ਕਰ ਰਹੇ ਬਿਹਤਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।