08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

‘ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਚੱਕ ਖੁੜੰਜ ਦੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਨੂੰ ਮਿਲਿਆ ਮਾਲਕੀ

ਜਲਾਲਾਬਾਦ, 7 ਅਕਤੂਬਰ (ਕਰਨ ਚੁਚਰਾ)- ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਰਾਹਤ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਿੰਡ ਚੱਕ ਖੁੜੰਜ ਦੇ ਲਾਲ ਲਕੀਰ ਦੇ ਘੇਰੇ ’ਚ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦਾ ਜਾਇਜ਼ ਮਾਲਕੀ ਹੱਕ ਦੇ ਕੇ ਵੱਡਾ ਦਹਾਕਿਆਂ ਪੁਰਾਣਾ ਮਸਲਾ ਹੱਲ ਕੀਤਾ ਹੈ।

ਅਜੀਤ ਡੈਸਕ 08-10-2026
ਜਲਾਲਾਬਾਦ, 7 ਅਕਤੂਬਰ (ਕਰਨ ਚੁਚਰਾ)- ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਰਾਹਤ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਿੰਡ ਚੱਕ ਖੁੜੰਜ ਦੇ ਲਾਲ ਲਕੀਰ ਦੇ ਘੇਰੇ ’ਚ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦਾ ਜਾਇਜ਼ ਮਾਲਕੀ ਹੱਕ ਦੇ ਕੇ ਵੱਡਾ ਦਹਾਕਿਆਂ ਪੁਰਾਣਾ ਮਸਲਾ ਹੱਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਵਿਚ ਇਹ ਪ੍ਰਕਿਰਿਆ ਪੜਾਅ ਵਾਰ ਢੰਗ ਨਾਲ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਕਾਨੂੰਨੀ ਮਾਨਤਾ ਤੇ ਮਾਲਕੀ ਅਧਿਕਾਰ ਦੇਣਾ ਹੈ। ਹੁਣ ਇਹ ਪਰਿਵਾਰ ਆਪਣੀ ਜਾਇਦਾਦ ਦੀ ਵਰਤੋਂ ਆਰਥਿਕ ਤਰੱਕੀ ਲਈ ਕਰ ਸਕਣਗੇ ਜਿਸ ਵਿਚ ਜ਼ਮੀਨ ਵੇਚਣ-ਖਰੀਦਣ ਤੇ ਬੈਂਕਾਂ ਤੋਂ ਕਰਜ਼ਾ ਲੈਣ ਦੀਆਂ ਸੁਵਿਧਾਵਾਂ ਸ਼ਾਮਲ ਹਨ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ। ਵਿਧਾਇਕ ਨੇ ਦੱਸਿਆ ਕਿ ਇਸ ਸਕੀਮ ਨੂੰ ਪਾਰਦਰਸ਼ੀ ਬਣਾਉਣ ਲਈ ਡਰੋਨ ਸਰਵੇਖਣ, ਮੈਪਿੰਗ ਤੇ ਘਰ-ਘਰ ਜਾ ਕੇ ਅੰਕੜੇ ਇਕੱਠੇ ਕੀਤੇ ਗਏ ਹਨ। ਪਿੰਡ ਵਾਸੀਆਂ ਦੇ ਇਤਰਾਜ਼ਾਂ ਨੂੰ ਧਿਆਨ ਵਿਚ ਰੱਖਦਿਆਂ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਮੁੜ ਨਿਸ਼ਾਨਦੇਹੀ ਵੀ ਕਰਵਾਈ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿਚ ਹੋਰਨਾਂ ਪਿੰਡਾਂ ਵਿਚ ਵੀ ਪ੍ਰਾਪਰਟੀ ਕਾਰਡ ਵੰਡੇ ਜਾਣਗੇ।
ਪਿਛਲੀ ਖ਼ਬਰ ਜਨਗਣਨਾ 2027 ਦੇ ਦੂਜੇ ਫ਼ੇਜ਼ ਸਬੰਧੀ ਫ਼ਾਜ਼ਿਲਕਾ ’ਚ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਤਿੰਨ ਦਿਨਾਂ ਟਰੇਨਿੰਗ ਮੁਕੰਮਲ ਅਗਲੀ ਖ਼ਬਰ ਇਕਬਾਲ ਸਿੰਘ ਦੇ ਕਾਂਗਰਸ ’ਚ ਸ਼ਾਮਲ ਹੋਣ ਨਾਲ ਬੱਲੂਆਣਾ ਹਲਕੇ ’ਚ ਪਾਰਟੀ ਨੂੰ ਮਿਲੀ ਮਜ਼ਬੂਤੀ, ਰਵਿੰਦਰ ਡਾਲਵੀ ਨੇ ਕਾਂਗਰਸ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।