09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਿੰਡ ਸੋਹਣਾ ਸਾਂਦੜ ਵਿਖੇ ਝੋਨੇ ਦੀ ਰਹਿੰਦ- ਖੂੰਹਦ ਨਾ ਸਾੜਨ ਸੰਬੰਧੀ ਜਾਗਰੂਕਤਾ ਮੀਟਿੰਗ

ਜਲਾਲਾਬਾਦ, 8 ਅਕਤੂਬਰ (ਕਰਨ ਚੁਚਰਾ)- ਡਿਪਟੀ ਕਮਿਸ਼ਨਰ ਫਾਜ਼ਿਲਕਾ ਅਤੇ ਐੱਸ. ਡੀ.

ਪਿੰਡ ਸੋਹਣਾ ਸਾਂਦੜ ਵਿਖੇ ਝੋਨੇ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਸਬੰਧੀ ਕਿਸਾਨਾਂ ਤੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀ ਤੇ ਪਿੰਡ ਵਾਸੀ। ਅਜੀਤ ਤਸਵੀਰ 09-10-2026
ਜਲਾਲਾਬਾਦ, 8 ਅਕਤੂਬਰ (ਕਰਨ ਚੁਚਰਾ)- ਡਿਪਟੀ ਕਮਿਸ਼ਨਰ ਫਾਜ਼ਿਲਕਾ ਅਤੇ ਐੱਸ.ਡੀ.ਐੱਮ. ਜਲਾਲਾਬਾਦ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਬਚੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਸੋਹਣਾ ਸਾਂਦੜ ਵਿਖੇ ਜਾਗਰੂਕਤਾ ਮੀਟਿੰਗ ਕੀਤੀ ਗਈ। ਇਹ ਮੀਟਿੰਗ ਈ.ਓ. ਰੋਹਿਤ ਕੜਵਾਸਰਾ, ਉਪ ਮੰਡਲ ਇੰਜੀਨੀਅਰ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਮਨੀਸ਼ ਕੁਮਾਰ ਤੇ ਮੰਡਲ ਇੰਜੀਨੀਅਰ ਗਰਾਊਂਡ ਵਾਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਨੋਡਲ ਅਫ਼ਸਰਾਂ ਦਰਮਿਆਨ ਹੋਈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਤੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੁਪਰਵਾਈਜ਼ਰ ਅਤੇ ਕਲਸਟਰ ਅਧਿਕਾਰੀਆਂ ਨੇ ਦੱਸਿਆ ਕਿ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵੱਡੀ ਮਾਤਰਾ ਵਿਚ ਧੂੰਆਂ ਅਤੇ ਹਾਨੀਕਾਰਕ ਗੈਸਾਂ ਪੈਦਾ ਹੁੰਦੀਆਂ ਹਨ, ਜਿਸ ਨਾਲ ਹਵਾ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਤੇ ਵਾਤਾਵਰਨ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਮਿੱਟੀ ਵਿਚ ਮੌਜੂਦ ਉਪਜਾਊ ਤੱਤ ਅਤੇ ਲਾਭਦਾਇਕ ਸੂਖਮ ਜੀਵ ਨਸ਼ਟ ਹੋਣ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਅਧਿਕਾਰੀਆਂ ਵੱਲੋਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਵਾਤਾਵਰਨ ਦੀ ਸ਼ੁੱਧਤਾ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨਾਂ ਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਨੋਡਲ ਅਫ਼ਸਰਾਂ ਨੇ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਵੀ ਜਾਗਰੂਕ ਕੀਤਾ। ਇਸ ਮੌਕੇ ਨੋਡਲ ਅਫ਼ਸਰਾਂ ਤੋਂ ਇਲਾਵਾ ਪ੍ਰੀਤਮ ਸਿੰਘ ਜੇ.ਈ., ਵਿਕਰਮ ਕਟਾਰੀਆ ਜੇ.ਈ. ਤੇ ਰਜਿੰਦਰ ਸਿੰਘ ਜੇ.ਈ. ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੱਖਾਂ ਦੀ ਰੌਸ਼ਨੀ ਬਚਾਉਣ ਲਈ ਮਾਹਿਰ ਡਾਕਟਰ ਤੋਂ ਕਰਵਾਓ ਜਾਂਚ- ਡਾ. ਕਵਿਤਾ ਸਿੰਘ ਅਗਲੀ ਖ਼ਬਰ ਅਬੋਹਰ ਦੀ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਗਗਨ ਚੁੱਘ ਨੇ ਐੱਸ.ਐੱਸ.ਪੀ. ਫ਼ਾਜ਼ਿਲਕਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।