10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨਗਰ ਥਾਣਾ-2 ਦੀ ਕਮਾਨ ਸੰਭਾਲਦਿਆਂ ਹੀ ਐਕਸ਼ਨ ਮੋਡ ’ਚ ਇੰਸਪੈਕਟਰ ਪਰਮਜੀਤ ਕੁਮਾਰ, ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ

ਅਬੋਹਰ, 9 ਅਕਤੂਬਰ (ਵਿਵੇਕ ਹੂੜੀਆ)- ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਤੇ ਨਸ਼ਾ ਤਸਕਰੀ ਸਮੇਤ ਹੋਰ ਅਪਰਾਧਿਕ ਗਤੀਵਿਧੀਆਂ ’ਤੇ ਠੱਲ੍ਹ ਪਾਉਣ ਦੇ ਮਕਸਦ ਨਾਲ ਇੰਸਪੈਕਟਰ ਪਰਮਜੀਤ ਕੁਮਾਰ ਨੂੰ ਨਗਰ ਥਾਣਾ ਨੰਬਰ-2 ਦੀ ਕਮਾਨ ਸੌਂਪੀ ਗਈ ਹੈ। ਐੱਸ.

ਅਜੀਤ ਡੈਸਕ 10-10-2026
ਅਬੋਹਰ, 9 ਅਕਤੂਬਰ (ਵਿਵੇਕ ਹੂੜੀਆ)- ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਤੇ ਨਸ਼ਾ ਤਸਕਰੀ ਸਮੇਤ ਹੋਰ ਅਪਰਾਧਿਕ ਗਤੀਵਿਧੀਆਂ ’ਤੇ ਠੱਲ੍ਹ ਪਾਉਣ ਦੇ ਮਕਸਦ ਨਾਲ ਇੰਸਪੈਕਟਰ ਪਰਮਜੀਤ ਕੁਮਾਰ ਨੂੰ ਨਗਰ ਥਾਣਾ ਨੰਬਰ-2 ਦੀ ਕਮਾਨ ਸੌਂਪੀ ਗਈ ਹੈ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੇ ਨਿਰਦੇਸ਼ਾਂ ’ਤੇ ਜ਼ਿੰਮੇਵਾਰੀ ਸੰਭਾਲਦਿਆਂ ਹੀ ਇੰਸਪੈਕਟਰ ਪਰਮਜੀਤ ਕੁਮਾਰ ਐਕਸ਼ਨ ਮੋਡ ਵਿਚ ਨਜ਼ਰ ਆਏ। ਉਨ੍ਹਾਂ ਥਾਣਾ ਸਟਾਫ਼ ਨਾਲ ਬੈਠਕ ਕਰਕੇ ਇਲਾਕੇ ਵਿਚ ਅਪਰਾਧ ਨਿਯੰਤਰਨ, ਪੁਲਿਸ ਗਸ਼ਤ ਤੇ ਸ਼ੱਕੀ ਗਤੀਵਿਧੀਆਂ ’ਤੇ ਵਿਸ਼ੇਸ਼ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ। ਇੰਸਪੈਕਟਰ ਪਰਮਜੀਤ ਕੁਮਾਰ ਨੇ ਨਸ਼ਾ ਤਸਕਰਾਂ ਤੇ ਅਸਮਾਜਿਕ ਅਨਸਰਾਂ ਨੂੰ ਦੋ-ਟੂਕ ਚੇਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਆਪਣਾ ਧੰਦਾ ਬਦਲ ਲਵੋ ਜਾਂ ਸ਼ਹਿਰ ਛੱਡ ਦਿਓ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਨਸ਼ਾ ਤਸਕਰੀ ਜਾਂ ਹੋਰ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ।
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ ਸਵੇਰੇ ਤੜਕਸਾਰ ਦੁੱਧ ਵਾਲੇ ਵਾਹਨਾਂ ਦੀ ਚੈਕਿੰਗ, ਮਿਲਾਵਟ ਦੀ ਜਾਂਚ ਲਈ ਦੁੱਧ ਦੇ ਸੈਂਪਲ ਲਏ ਅਗਲੀ ਖ਼ਬਰ ਨਹਿਰ ਟੁੱਟਣ ਨਾਲ ਸੈਂਕੜੇ ਏਕੜ ਫ਼ਸਲ ਖ਼ਰਾਬ, ਨਹਿਰੀ ਵਿਭਾਗ ਦੀ ਲਾਪਰਵਾਹੀ ’ਤੇ ਕਿਸਾਨਾਂ ’ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।