10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜਲਾਲਾਬਾਦ ਦੇ ਟਿਵਾਣਾ ਰੋਡ ’ਤੇ ਸ਼ੱਕੀ ਹਾਲਾਤ ’ਚ ਮਿਲੀ ਨੌਜਵਾਨ ਦੀ ਲਾਸ਼

ਜਲਾਲਾਬਾਦ, 9 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)- ਜਲਾਲਾਬਾਦ ਦੇ ਟਿਵਾਣਾ ਰੋਡ ’ਤੇ ਡਿਸਪੋਜ਼ਲ ਦੇ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ਵਿਚ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਸਥਾਨਕ ਲੋਕ ਵੱਡੀ ਗਿਣਤੀ ਵਿਚ ਮੌਕੇ ’ਤੇ ਇਕੱਠੇ ਹੋ ਗਏ ਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ।

ਅਜੀਤ ਡੈਸਕ 10-10-2026
ਜਲਾਲਾਬਾਦ, 9 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)- ਜਲਾਲਾਬਾਦ ਦੇ ਟਿਵਾਣਾ ਰੋਡ ’ਤੇ ਡਿਸਪੋਜ਼ਲ ਦੇ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ਵਿਚ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਸਥਾਨਕ ਲੋਕ ਵੱਡੀ ਗਿਣਤੀ ਵਿਚ ਮੌਕੇ ’ਤੇ ਇਕੱਠੇ ਹੋ ਗਏ ਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਲਾਸ਼ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਉਮਰ ਲਗਭਗ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਾਈ ਹੋਈ ਪੈਂਟ ਪੁੱਠੀ, ਪੈਰਾਂ ਵਿਚ ਕੋਈ ਜੋੜਾ ਨਾ ਹੋਣਾ ਤੇ ਥੋੜ੍ਹੀ ਦੂਰ ’ਤੇ ਨੁਕਸਾਨਿਆ ਮੋਟਰਸਾਈਕਲ ਇਸ ਘਟਨਾ ਨੂੰ ਸ਼ੱਕੀ ਬਣਾ ਰਹੇ ਹਨ। ਛੋਟੇ ਟਿਵਾਣਾ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਜਦੋਂ ਸੈਰ ਕਰਨ ਲਈ ਨਿਕਲੇ ਸਨ ਤਾਂ ਉਨ੍ਹਾਂ ਨੇ ਉੱਥੇ ਲਾਸ਼ ਪਈ ਦੇਖੀ। ਇਸ ਤੋਂ ਬਾਅਦ ਹੀ ਹੋਰ ਲੋਕਾਂ ਨੂੰ ਇਸ ਬਾਰੇ ਪਤਾ ਲੱਗਿਆ। ਪੁਲਿਸ ਨੂੰ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਗਈ ਹੈ। ਨੌਜਵਾਨ ਦੀ ਪਛਾਣ ਕਰਨ ਲਈ ਉਸ ਕੋਲੋਂ ਆਧਾਰ ਕਾਰਡ, ਪਛਾਣ ਪੱਤਰ ਜਾਂ ਮੋਟਰਸਾਈਕਲ ਦੀ ਆਰਸੀ ਵਰਗੇ ਦਸਤਾਵੇਜ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵਲ਼ੋਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾਵੇਗੀ। ਫ਼ਿਲਹਾਲ ਪੁਲਿਸ ਵਲੋਂ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਵੀ ਸ਼ਰੇਆਮ ਨਿਯਮਾਂ ਦੀਆਂ ਧੱਜੀਆਂ ਉਡਾ ਰਹੀਆਂ ਨੇ ਮਸ਼ੀਨਾਂ, ਸੁਰੱਖਿਆ ਪ੍ਰਬੰਧਾਂ ’ਤ... ਅਗਲੀ ਖ਼ਬਰ ਜਿਸ ਦਿਨ ਕੈਬਨਿਟ ਮੰਤਰੀ ਦੀ ਹਾਜ਼ਰੀ ’ਚ ਨਵਾਂ ਚੇਅਰਮੈਨ ਅਹੁਦਾ ਸੰਭਾਲ ਰਿਹਾ ਸੀ, ਸਾਬਕਾ ਚੇਅਰਮੈਨ ਕਚਹਿਰੀ ’ਚ ਕਰਵਾ ਰਿਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।