10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਦੀ ਯੋਗ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 10-10-2026
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਦੀ ਯੋਗ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਖ਼ੁਸ਼ਬੂ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ, ਅਕਾਦਮਿਕ ਪ੍ਰਗਤੀ ਤੇ ਸਰਵਪੱਖੀ ਵਿਕਾਸ ਬਾਰੇ ਮਾਪਿਆਂ ਨਾਲ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮਿਲਣੀ ਦੌਰਾਨ ਵੱਖ-ਵੱਖ ਜਮਾਤਾਂ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਖ਼ੁਸ਼ਬੂ ਸਵਨਾ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਸਕੂਲ ਦੀ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਨੇ ਕਿਹਾ ਕਿ ਸਿੱਖਿਆ ਦਾ ਮੁੱਖ ਮਕਸਦ ਬੱਚਿਆਂ ਦੇ ਸੁਪਨਿਆਂ ਨੂੰ ਦਿਸ਼ਾ ਦੇਣਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਸਮਾਗਮ ਵਿਚ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ, ਸਕੂਲ ਪ੍ਰਬੰਧਕ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਤੇ ਕਮੇਟੀ ਦੇ ਚੇਅਰਮੈਨ ਧਰਮਵੀਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਅਬੋਹਰ ਵਿਖੇ ਕਰਵਾਇਆ ਅਲੌਕਿਕ ਡਰੋਨ ਸ਼ੋਅ ਅਗਲੀ ਖ਼ਬਰ ਲੰਮੇ ਸਮੇਂ ਤੋਂ ਬੰਦ ਫ਼ਿਰੋਜ਼ਪੁਰ ਰੋਡ ਰੇਲਵੇ ਫਲਾਈਓਵਰ ਦੀਆਂ ਸਾਰੀਆਂ ਲਾਈਟਾਂ ਹੋਈਆਂ ਠੀਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।