10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ- ਅਨਿਲ ਠਾਕੁਰ

ਫ਼ਾਜ਼ਿਲਕਾ 9 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਵਪਾਰੀਆਂ ਦੀਆਂ ਦਰਖਾਸਤਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ.

ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੇਡਰਜ਼ ਕਮਿਸ਼ਨ ਨਾਲ ਸਬੰਧਿਤ ਵਪਾਰੀਆਂ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 10-10-2026
ਫ਼ਾਜ਼ਿਲਕਾ 9 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਵਪਾਰੀਆਂ ਦੀਆਂ ਦਰਖਾਸਤਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਮੈਂਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨਰ ਅਤੁੱਲ ਨਾਗਪਾਲ ਅਤੇ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਫ਼ਾਜ਼ਿਲਕਾ ਅਨੁਰਾਜ ਅਹੂਜਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਵਪਾਰੀਆਂ ਵਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਜਿਸ ਵਿਚ ਸਾਫ਼-ਸਫ਼ਾਈ, ਆਵਾਰਾ ਪਸ਼ੂਆਂ ਦੀ ਸਮੱਸਿਆ, ਬਾਜ਼ਾਰਾਂ ਵਿਚ ਜਨਤਕ ਪਖਾਨੇ, ਸਾਫ਼ ਪੀਣ ਵਾਲਾ ਪਾਣੀ, ਬੱਸ ਸਟਾਪ ਤੇ ਸੜਕਾਂ ’ਤੇ ਨਾਜਾਇਜ਼ ਕਬਜ਼ਿਆਂ, ਸੜਕਾਂ ਦਾ ਨਵੀਨੀਕਰਨ ਅਤੇ ਸੜਕਾਂ ਤੇ ਚੌਕਾਂ ਤੇ ਕੈਮਰੇ ਆਦਿ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਪ੍ਰਾਪਤ ਸ਼ਿਕਾਇਤਾਂ ਦੇ ਛੇਤੀ ਤੋਂ ਛੇਤੀ ਨਿਪਟਾਰੇ ਲਈ ਹਦਾਇਤ ਕੀਤੀ। ਉਪਰੰਤ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40 ਕਰੋੜ (ਹਰ ਜ਼ਿਲ੍ਹੇ ਲਈ 2 ਕਰੋੜ) ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਲਗਭਗ 7,000 ਸ਼ਿਕਾਇਤਾਂ ਪਹੁੰਚੀਆਂ ਸਨ ਜਿਨ੍ਹਾਂ ਵਿਚੋਂ 6,000 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਿਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ ’ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਚੇਅਰਮੈਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਦੇ ਹਨ ਤੇ ਇਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਦੇ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਤੋਂ ਲਗਭਗ 489 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 86 ਪ੍ਰਤੀਸ਼ਤ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅੰਨਦਾਤਾ ਦੇ ਹੱਕਾਂ ’ਤੇ ਡਾਕਾ ਮਾਰਨ ਵਾਲਿਆਂ ਦਾ ਸਖ਼ਤ ਵਿਰੋਧ ਕਰੇਗੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ- ਗੁਰਮੀਤ ਸਿੰਘ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।