12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਹਿਰ ਵਿਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਜੰਡਵਾਲਾ ਹਨੂਵੰਤਾ ਨੇੜੇ ਨਹਿਰ ਦੀ ਝਾਲ ਵਿਚ ਇਕ ਵਿਅਕਤੀ ਦੀ ਲਾਸ਼ ਫਸੀ ਹੋਈ ਹੈ। ਸੂਚਨਾ ਮਿਲਦਿਆਂ ਹੀ ਉਹ ਆਪਣੇ ਸਾਥੀ ਸੋਨੂੰ ਗਰੋਵਰ ਨਾਲ ਮੌਕੇ ’ਤੇ ਪਹੁੰਚੇ ਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

( Ã ਸਫਾ 5 ਦੀ ਬਾਕੀ Æ ) 11-10-2026
ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਜੰਡਵਾਲਾ ਹਨੂਵੰਤਾ ਨੇੜੇ ਨਹਿਰ ਦੀ ਝਾਲ ਵਿਚ ਇਕ ਵਿਅਕਤੀ ਦੀ ਲਾਸ਼ ਫਸੀ ਹੋਈ ਹੈ। ਸੂਚਨਾ ਮਿਲਦਿਆਂ ਹੀ ਉਹ ਆਪਣੇ ਸਾਥੀ ਸੋਨੂੰ ਗਰੋਵਰ ਨਾਲ ਮੌਕੇ ’ਤੇ ਪਹੁੰਚੇ ਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਕੱਲਰ ਖੇੜਾ ਚੌਕੀ ਦੇ ਏ.ਐੱਸ.ਆਈ. ਗੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਦੀ ਮੌਜੂਦਗੀ ਵਿਚ ਸੰਮਤੀ ਦੇ ਮੈਂਬਰਾਂ ਨੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ। ਬਿੱਟੂ ਨਰੂਲਾ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 30 ਸਾਲ ਦੇ ਆਸ-ਪਾਸ ਲੱਗ ਰਹੀ ਹੈ। ਉਸ ਨੇ ਕਾਲੇ ਰੰਗ ਦੀ ਪੈਂਟ ਤੇ ਚਿੱਟੇ ਰੰਗ ਦੀ ਸ਼ਰਟ ਪਹਿਨ ਰੱਖੀ ਸੀ। ਉਸ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਲਾਸ਼ ਦੀ ਹਾਲਤ ਨੂੰ ਦੇਖ ਕੇ ਇਸ ਦੇ ਕਰੀਬ ਦੋ ਤੋਂ ਤਿੰਨ ਦਿਨ ਪੁਰਾਣੀ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਫ਼ਿਲਹਾਲ ਪੁਲਿਸ ਵਲੋਂ ਮਾਮਲੇ ਦੀ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਵਲੋਂ ਰਾਮ-ਲੀਲ੍ਹਾ ਦੀ ਸੱਤਵੀਂ ਰਾਤ ਦੀ ਸ਼ੁਰੂਆਤ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਫ਼ਾਜ਼ਿਲਕਾ ’ਚ ਖ਼ੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।