11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਕਾਸ ਕਾਰਜਾਂ ਦੇ ਬਲਬੂਤੇ 2027 ’ਚ ਮੁੜ ਸਰਕਾਰ ਬਣਾਏਗੀ ‘ਆਪ’- ਆਗੂ

ਮੁੱਦਕੀ, 10 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਨੀਤੀਆਂ ਦੇ ਆਧਾਰ ’ਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਜਿੱਤ ਹਾਸਲ ਕਰ ਕੇ ਸਰਕਾਰ ਬਣਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ, ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨ ਗੁਰਤੇਜ ਸਿੰਘ ਗਗਨਾ ਬਰਾੜ, ਐਮ.

ਗੁਰਪ੍ਰੀਤ ਸਿੰਘ ਸੇਖੋਂ, ਗੁਰਤੇਜ ਸਿੰਘ ਬਰਾੜ, ਮਨਤਾਰ ਸਿੰਘ ਰੱਖੜਾ, ਪਵਿੱਤਰ ਸਿੰਘ ਭੈਲ, ਇਕਬਾਲ ਸਿੰਘ, ਅਰਵਿੰਦਰ ਸਿੰਘ, ਪਰਮਜੀਤ ਕੌਰ, ਕਰਮਜੀਤ ਕੌਰ। 11-10-2026
ਮੁੱਦਕੀ, 10 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਨੀਤੀਆਂ ਦੇ ਆਧਾਰ ’ਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਜਿੱਤ ਹਾਸਲ ਕਰ ਕੇ ਸਰਕਾਰ ਬਣਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ, ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨ ਗੁਰਤੇਜ ਸਿੰਘ ਗਗਨਾ ਬਰਾੜ, ਐਮ.ਸੀ. ਮਨਤਾਰ ਸਿੰਘ ਰੱਖੜਾ, ਐਮ.ਸੀ. ਪਵਿੱਤਰ ਸਿੰਘ ਭੈਲ, ਐਮ.ਸੀ. ਇਕਬਾਲ ਸਿੰਘ, ਐਮ.ਸੀ. ਅਰਵਿੰਦਰ ਸਿੰਘ, ਐਮ.ਸੀ. ਪਰਮਜੀਤ ਕੌਰ ਤੇ ਐਮ.ਸੀ. ਕਰਮਜੀਤ ਕੌਰ ਨੇ ਕਰਦਿਆਂ ਕਿਹਾ ਕਿ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਗਰੰਟੀਆਂ ਨੂੰ ਪੂਰਾ ਕਰਨ ਲਈ ਕਈ ਕਦਮ ਚੁੱਕੇ ਹਨ। ਆਗੂਆਂ ਨੇ ਕਿਹਾ ਕਿ ਪੌਣੇ ਪੰਜ ਸਾਲ ਪਹਿਲਾਂ ਲੋਕਾਂ ਨੇ ਵੱਡੀਆਂ ਉਮੀਦਾਂ ਤੇ ਉਤਸ਼ਾਹ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਆਗੂਆਂ ਅਨੁਸਾਰ ਲੋਕ ਭਲਾਈ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਕਾਰਨ ਪਾਰਟੀ ਵਰਕਰਾਂ ਵਿਚ ਉਤਸ਼ਾਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ਸਰਕਾਰ ਦੇ ਕੰਮਾਂ ਦੇ ਆਧਾਰ ’ਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਲੋਕਾਂ ਦਾ ਸਮਰਥਨ ਹਾਸਲ ਕਰੇਗੀ।
ਪਿਛਲੀ ਖ਼ਬਰ ‘ਮਾਵਾਂ ਧੀਆਂ ਦੀ ਲਲਕਾਰ’ ਕਾਨਫਰੰਸ ਨੂੰ ਉਮੀਦ ਤੋਂ ਵੱਧ ਸਫਲ ਬਣਾਉਣ ਲਈ ਹੀਰੋ ਵਲੋਂ ਹਲਕਾ ਵਾਸੀਆਂ ਦਾ ਧੰਨਵਾਦ ਅਗਲੀ ਖ਼ਬਰ ਮਾਨਸਿਕ ਰੋਗਾਂ ਸੰਬੰਧੀ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।