13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀ ਫ਼ਾਜ਼ਿਲਕਾ ਦਾ ਦੌਰਾ, ਕਿਸਾਨਾਂ ਤੇ ਆੜ੍ਹਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦੇਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਫ਼ਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ, ਝੋਨੇ ਦੀ ਲਿਫ਼ਟਿੰਗ ਅਤੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।

ਅਜੀਤ ਡੈਸਕ 13-10-2026
ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦੇਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਫ਼ਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ, ਝੋਨੇ ਦੀ ਲਿਫ਼ਟਿੰਗ ਅਤੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਿਤੀ ਨੂੰ ਆਮ ਵਾਂਗ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੁਣ ਮੰਡੀ ਵਿਚ ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹਨ।
ਪਿਛਲੀ ਖ਼ਬਰ ਪਿੰਡ ਹਿੰਮਤਪੁਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਦੂਜੀ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।