13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ

ਮੰਡੀ ਅਰਨੀਵਾਲਾ, 12 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਡੱਬਵਾਲਾ ਕਲਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜ਼ੁਰਗ ਆਗੂ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦੇ ਦਿਹਾਂਤ ’ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਸੂਬਾ ਸਿੰਘ ਦੇ ਭਰਾ ਭਗਵਾਨ ਸਿੰਘ, ਪੁੱਤਰ ਗੁਰਪ੍ਰੀਤ ਸਿੰਘ ਸੰਧੂ, ਭਤੀਜੇ ਹਰਜੀਤ ਸਿੰਘ ਹੀਰਾ ਸੰਧੂ, ਅਵਤਾਰ ਸਿੰਘ ਸੰਧੂ, ਗੁਰਵਿੰਦਰ ਸਿੰਘ ਸੋਨੂੰ, ਨਸੀਬ ਸਿੰਘ ਸੰਧੂ, ਸੁਖਚੈਨ ਸਿੰਘ ਸੰਧੂ ਦੇ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਜਥੇਦਾਰ ਸੂਬਾ ਸਿੰਘ ਦਾ ਅਕਾਲ ਚਲਾਣਾ ਸ਼੍ਰੋਮਣੀ ਅਕਾਲੀ ਦਲ ਤੇ ਪੰਥ ਲਈ ਵੱਡਾ ਘਾਟਾ ਹੈ।

ਪਿੰਡ ਡੱਬਵਾਲਾ ਕਲਾ ਵਿਖੇ ਜਥੇਦਾਰ ਸੂਬਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ। ਤਸਵੀਰ-ਨਿਸ਼ਾਨ ਸਿੰਘ ਮੋਹਲ਼ਾ 13-10-2026
ਮੰਡੀ ਅਰਨੀਵਾਲਾ, 12 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਡੱਬਵਾਲਾ ਕਲਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜ਼ੁਰਗ ਆਗੂ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦੇ ਦਿਹਾਂਤ ’ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਸੂਬਾ ਸਿੰਘ ਦੇ ਭਰਾ ਭਗਵਾਨ ਸਿੰਘ, ਪੁੱਤਰ ਗੁਰਪ੍ਰੀਤ ਸਿੰਘ ਸੰਧੂ, ਭਤੀਜੇ ਹਰਜੀਤ ਸਿੰਘ ਹੀਰਾ ਸੰਧੂ, ਅਵਤਾਰ ਸਿੰਘ ਸੰਧੂ, ਗੁਰਵਿੰਦਰ ਸਿੰਘ ਸੋਨੂੰ, ਨਸੀਬ ਸਿੰਘ ਸੰਧੂ, ਸੁਖਚੈਨ ਸਿੰਘ ਸੰਧੂ ਦੇ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਜਥੇਦਾਰ ਸੂਬਾ ਸਿੰਘ ਦਾ ਅਕਾਲ ਚਲਾਣਾ ਸ਼੍ਰੋਮਣੀ ਅਕਾਲੀ ਦਲ ਤੇ ਪੰਥ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਬੇਦਾਗ਼ ਰਹਿ ਕੇ ਪਾਰਟੀ ਦੀ ਸੱਚੀ ਸੁੱਚੀ ਤੇ ਇਮਾਨਦਾਰੀ ਦੇ ਨਾਲ ਸੇਵਾ ਕੀਤੀ। ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਜੈਸਰਤ ਸਿੰਘ ਸੰਧੂ, ਪਾਰਟੀ ਬੁਲਾਰਾ ਦਿਲਬਾਗ ਸਿੰਘ ਵਿਰਕ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ‘ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਚੈਕਿੰਗ ਅਗਲੀ ਖ਼ਬਰ ਸੇਵਾ ਭਾਰਤੀ ਨੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।