14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਲੈਪਸ ਹੋਈਆਂ ਗਰਾਂਟਾਂ ਤੁਰੰਤ ਜਾਰੀ ਕਰੇ ਸਰਕਾਰ-ਡੀ.ਟੀ.ਐੱਫ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ’ਸਿੱਖਿਆ ਕ੍ਰਾਂਤੀ’ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਧਰਾਤਲ ’ਤੇ ਸਕੂਲ ਮੁਖੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.

ਅਜੀਤ ਡੈਸਕ 14-10-2026
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ’ਸਿੱਖਿਆ ਕ੍ਰਾਂਤੀ’ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਧਰਾਤਲ ’ਤੇ ਸਕੂਲ ਮੁਖੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਫ਼ਾਜ਼ਿਲਕਾ ਦੇ ਜ਼ਿਲ੍ਹਾ ਆਗੂਆਂ ਨੇ ਦੱਸਿਆ ਕਿ ਪੀ.ਐੱਮ. ਸ੍ਰੀ ਸਕੂਲਾਂ ਦੀਆਂ ਪਿਛਲੇ ਸੈਸ਼ਨ ਅਤੇ ਚਾਲੂ ਸੈਸ਼ਨ ਦੀਆਂ ਅਨੇਕਾਂ ਗਰਾਂਟਾਂ ਬਿਨਾਂ ਕਾਰਨ ਲੈਪਸ ਹੋ ਚੁੱਕੀਆਂ ਹਨ। ਆਗੂਆਂ ਨੇ ਖ਼ੁਲਾਸਾ ਕੀਤਾ ਕਿ ਲੈਪਸ ਹੋਏ ਫ਼ੰਡਾਂ ਵਿਚ ਵਿੱਦਿਅਕ ਟੂਰਾਂ ਦੇ 10 ਲੱਖ ਰੁਪਏ ਤੋਂ ਵੱਧ ਦੇ ਫ਼ੰਡ ਅਤੇ ਵਰਦੀਆਂ ਦੀਆਂ ਗਰਾਂਟਾਂ ਸ਼ਾਮਲ ਹਨ। ਭੁਗਤਾਨ ਨਾ ਹੋਣ ਕਾਰਨ ਵੈਂਡਰਾਂ ਅਤੇ ਫ਼ਰਮਾਂ ਵਲੋਂ ਸਕੂਲ ਮੁਖੀਆਂ ’ਤੇ ਪੈਸਿਆਂ ਲਈ ਵਾਰ-ਵਾਰ ਦਬਾਅ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਸਕੂਲਾਂ ਵਿਚ ਰੰਗ-ਰੋਗਨ ਦੀਆਂ ਗਰਾਂਟਾਂ ਦੀ ਰਾਸ਼ੀ ਖਾਤਿਆਂ ਵਿਚ ਪਹੁੰਚਣ ਤੋਂ ਪਹਿਲਾਂ ਹੀ 25 ਅਕਤੂਬਰ ਤੱਕ ਵਰਤੋਂ ਸਰਟੀਫਿਕੇਟ ਜਮ ਕਰਵਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਇਹ ਲੈਪਸ ਹੋਈਆਂ ਗਰਾਂਟਾਂ ਤੁਰੰਤ ਜਾਰੀ ਕੀਤੀਆਂ ਜਾਣ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਅਧਿਆਪਕ ਵਰਗ ਤਿੱਖਾ ਸੰਘਰਸ਼ ਉਲੀਕਣ ਲਈ ਮਜਬੂਰ ਹੋਵੇਗਾ।
ਪਿਛਲੀ ਖ਼ਬਰ ਪੰਜਾਬ ’ਚ ਵਿਗੜਦੀ ਕਾਨੂੰਨ-ਵਿਵਸਥਾ ’ਤੇ ਸਰਕਾਰ ਤੁਰੰਤ ਸਖ਼ਤ ਕਦਮ ਚੁੱਕੇ- ਬਰਾੜ ਅਗਲੀ ਖ਼ਬਰ ਵਿਗਿਆਨ ਮੇਲੇ ’ਚ ਇਸ਼ਿਤਾ ਠਕਰਾਲ ਨੇ ਪੱਤਰ- ਵਾਚਨ ਪ੍ਰਤੀਯੋਗਤਾ ’ਚ ਹਾਸਿਲ ਕੀਤਾ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।