15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਬੋਹਰ-ਫ਼ਾਜ਼ਿਲਕਾ ਤੋਂ ਮਾਨਸਾ ਜਾ ਰਹੇ ਲੋਕਾਂ ਨੂੰ ਪੁਲਿਸ ਨੇ ਰਸਤੇ ’ਚ ਰੋਕਿਆ ਜਗਜੀਤ ਸਿੰਘ ਸੰਧੂ ਨੇ ਪੁਲਿਸ ’ਤੇ ਧੱਕੇਸ਼ਾਹੀ ਕਰਨ ਤੇ ਦਸਤਾਰਾਂ ਦੀ ਬੇਅਦਬੀ ਕਰਨ ਦੇ ਲਾਏ ਦੋਸ਼

ਅਬੋਹਰ, 14 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਪੰਜਾਬ ਭਰ ਵਿਚ ਰੋਸ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਦੇ ਵਿਰੋਧ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਲੋਕ ਮਾਨਸਾ ਵੱਲ ਜਾ ਰਹੇ ਹਨ।

ਅਜੀਤ ਡੈਸਕ 15-10-2026
ਅਬੋਹਰ, 14 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਪੰਜਾਬ ਭਰ ਵਿਚ ਰੋਸ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਦੇ ਵਿਰੋਧ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਲੋਕ ਮਾਨਸਾ ਵੱਲ ਜਾ ਰਹੇ ਹਨ। ਇਸੇ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੀਨੀਅਰ ਆਗੂ ਜਗਜੀਤ ਸਿੰਘ ਸੰਧੂ ਝੁਰੜ ਖੇੜਾ ਦੀ ਅਗਵਾਈ ਹੇਠ ਅਬੋਹਰ ਤੇ ਫ਼ਾਜ਼ਿਲਕਾ ਤੋਂ ਸੰਗਤਾਂ ਮਾਨਸਾ ਲਈ ਰਵਾਨਾ ਹੋਈਆਂ ਪਰ ਪੁਲਿਸ ਵਲੋਂ ਉਨ੍ਹਾਂ ਨੂੰ ਰਸਤੇ ’ਚ ਹੀ ਰੋਕ ਲਿਆ ਗਿਆ। ਜਗਜੀਤ ਸਿੰਘ ਸੰਧੂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੀ ਰੋਕਥਾਮ ਕਰਨ ਵਿਚ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਦਿਨ-ਦਿਹਾੜੇ ਹੋਏ ਕਤਲ ਦੀ ਘਟਨਾ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਸਥਾਨ ’ਤੇ ਜਾਣ ਵਾਲੀਆਂ ਸੰਗਤਾਂ ਨੂੰ ਪੁਲਿਸ ਵਲੋਂ ਜ਼ਬਰਦਸਤੀ ਰੋਕਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਕੋਟਫੱਤਾ ਥਾਣੇ ਵਿਚ ਗ਼ੈਰ-ਕਾਨੂੰਨੀ ਤੌਰ ’ਤੇ ਹਿਰਾਸਤ ਵਿਚ ਰੱਖਿਆ ਅਤੇ ਇਸ ਦੌਰਾਨ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਇਕੱਠੇ ਹੋ ਰਹੇ ਲੋਕਾਂ ਦੀ ਮੰਗ ਇਨਸਾਫ਼ ਤੇ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਕਰਨਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਲੋਕ ਲਗਾਤਾਰ ਮਾਨਸਾ ਵਿਖੇ ਪਰਿਵਾਰ ਦੇ ਹੱਕ ਵਿਚ ਖੜੇ ਹੋ ਰਹੇ ਹਨ ਜਦ ਕਿ ਦੂਜੇ ਪਾਸੇ ਸੰਘਰਸ਼ ਕਮੇਟੀ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਹੈ।
ਪਿਛਲੀ ਖ਼ਬਰ ਪਟਾਕਿਆਂ ਦੀ ਵਿਕਰੀ ਵਾਸਤੇ ਆਰਜ਼ੀ ਲਾਇਸੰਸ ਲਈ ਚਾਹਵਾਨ ਬਿਨੈਕਾਰ 16 ਤੋਂ 21 ਅਕਤੂਬਰ ਤੱਕ ਦੇ ਸਕਦੇ ਹਨ ਦਰਖਾਸਤਾਂ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਵਿਗੜੀ ਕਾਨੂੰਨ-ਵਿਵਸਥਾ ਦਾ ਸਬੂਤ-ਜਿੰਦੂ, ਬੱਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।