ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ
ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ 2 ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੈਣੀਆ ਵਾਲਾ ਪੈਟਰੋਲ ਪੰਪ ਲਿੰਕ ਰੋਡ ਕਨਲਾ ਵਾਲੇ ਝੁੱਗੇ ਜਲਾਲਾਬਾਦ ਨੇੜੇ ਪੁੱਜੀ ਤਾਂ ਇਕ ਔਰਤ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗੀ ਜਿਸ ਨੂੰ ਸਾਥੀ ਕਰਮਚਾਰੀਆਂ ਦੇ ਮਦਦ ਨਾਲ ਕਾਬੂ ਕੀਤਾ ਗਿਆ।
ਅਜੀਤ ਡੈਸਕ
15-10-2026