15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਬੋਹਰ ਤਹਿਸੀਲ ਕੰਪਲੈਕਸ ਵਿਚ ਸੀਵਰੇਜ ਵਿਵਸਥਾ ਠੱਪ, ਸਰਕਾਰੀ ਦਫ਼ਤਰਾਂ ਦੇ ਬਾਹਰ ਭਰਿਆ ਗੰਦਾ ਪਾਣੀ

ਅਬੋਹਰ, 14 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸ਼ਹਿਰ ਵਿਚ ਸੀਵਰੇਜ ਵਿਵਸਥਾ ਦੀ ਬਦਹਾਲੀ ਹੁਣ ਸਰਕਾਰੀ ਦਫ਼ਤਰਾਂ ਦੇ ਬਾਹਰ ਵੀ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ। ਅਬੋਹਰ ਦੇ ਤਹਿਸੀਲ ਕੰਪਲੈਕਸ ਵਿਚ ਐੱਸ.

ਅਜੀਤ ਡੈਸਕ 15-10-2026
ਅਬੋਹਰ, 14 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸ਼ਹਿਰ ਵਿਚ ਸੀਵਰੇਜ ਵਿਵਸਥਾ ਦੀ ਬਦਹਾਲੀ ਹੁਣ ਸਰਕਾਰੀ ਦਫ਼ਤਰਾਂ ਦੇ ਬਾਹਰ ਵੀ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ। ਅਬੋਹਰ ਦੇ ਤਹਿਸੀਲ ਕੰਪਲੈਕਸ ਵਿਚ ਐੱਸ.ਪੀ. ਤੇ ਐੱਸ.ਡੀ.ਐੱਮ. ਦਫ਼ਤਰਾਂ ਦੇ ਬਾਹਰ ਸੀਵਰੇਜ ਵਿਵਸਥਾ ਠੱਪ ਹੋਣ ਕਾਰਨ ਗੰਦਾ ਪਾਣੀ ਭਰਿਆ ਹੋਇਆ ਹੈ। ਇਸ ਕਾਰਨ ਇੱਥੇ ਆਉਣ ਵਾਲੇ ਵਕੀਲਾਂ, ਵੱਖ-ਵੱਖ ਕੰਮਾਂ ਲਈ ਪਹੁੰਚਣ ਵਾਲੇ ਲੋਕਾਂ ਤੇ ਆਮ ਨਾਗਰਿਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰੀ ਦਫ਼ਤਰਾਂ ਦੇ ਆਲੇ-ਦੁਆਲੇ ਅਜਿਹੀ ਸਥਿਤੀ ਨਗਰ ਨਿਗਮ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀ ਹੈ। ਤਹਿਸੀਲ ਕੰਪਲੈਕਸ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਆਪਣੇ ਜ਼ਰੂਰੀ ਸਰਕਾਰੀ ਕੰਮਾਂ ਲਈ ਪਹੁੰਚਦੇ ਹਨ। ਇਸ ਦੇ ਨਾਲ ਹੀ ਵਕੀਲਾਂ ਨੂੰ ਵੀ ਆਪਣੇ ਕੰਮਕਾਜ ਦੇ ਸਿਲਸਿਲੇ ਵਿਚ ਇੱਥੇ ਆਉਣਾ ਪੈਂਦਾ ਹੈ। ਅਜਿਹੇ ਵਿਚ ਦਫ਼ਤਰਾਂ ਦੇ ਬਾਹਰ ਗੰਦਾ ਪਾਣੀ ਇਕੱਠਾ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਐੱਸ.ਪੀ ਅਤੇ ਐੱਸ.ਡੀ.ਐੱਮ ਵਰਗੇ ਮਹੱਤਵਪੂਰਨ ਅਧਿਕਾਰੀਆਂ ਦੇ ਦਫ਼ਤਰਾਂ ਦੇ ਬਾਹਰ ਹੀ ਸੀਵਰੇਜ ਵਿਵਸਥਾ ਦਾ ਬੁਰਾ ਹਾਲ ਹੈ ਤਾਂ ਸ਼ਹਿਰ ਦੀਆਂ ਗਲੀਆਂ ਤੇ ਆਮ ਆਬਾਦੀ ਵਿਚ ਪ੍ਰਬੰਧਾਂ ਦੀ ਸਥਿਤੀ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਲੋਕਾਂ ਨੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਤਹਿਸੀਲ ਕੰਪਲੈਕਸ ਵਿਚ ਠੱਪ ਪਈ ਸੀਵਰੇਜ ਵਿਵਸਥਾ ਨੂੰ ਜਲਦ ਠੀਕ ਕਰਵਾਇਆ ਜਾਵੇ।
ਪਿਛਲੀ ਖ਼ਬਰ ਭਾਜਪਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਅੱਗੇ ਧਰਨਾ ਅਗਲੀ ਖ਼ਬਰ ਹਾਈ ਕੋਰਟ ਵਲੋਂ ਫ਼ਾਜ਼ਿਲਕਾ ਤੋਂ ਲਾਧੂਕਾ ਹਾਈਵੇ ਦੀ ਡਾਈਵਰਜ਼ਨ ਸੜਕ ਸੁਧਾਰ ਦੇ ਹੁਕਮ ਜਨਹਿਤ ਪਟੀਸ਼ਨ ਦਾ ਫ਼ੈਸਲਾ ਸੁਣਾਉਂਦਿਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।