15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਝੋਟਾ ਦੇ ਸ਼ਰੇਆਮ ਹੋਏ ਕਤਲ ਦੇ ਵਿਰੋਧ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਅਤੇ ਪੁਲਿਸ, ਸਰਕਾਰ ਤੇ ਨਸ਼ਾ ਤਸਕਰਾਂ ਦੇ ਗੱਠਜੋੜ ਵਿਰੁੱਧ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐੱਮ. ਆਰ.

ਅਜੀਤ ਡੈਸਕ 15-10-2026
ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਝੋਟਾ ਦੇ ਸ਼ਰੇਆਮ ਹੋਏ ਕਤਲ ਦੇ ਵਿਰੋਧ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਅਤੇ ਪੁਲਿਸ, ਸਰਕਾਰ ਤੇ ਨਸ਼ਾ ਤਸਕਰਾਂ ਦੇ ਗੱਠਜੋੜ ਵਿਰੁੱਧ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐੱਮ.ਆਰ.ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਦੇ ਨਾਲ-ਨਾਲ ਪੰਜਾਬ ਦੇ ਡੀ.ਜੀ.ਪੀ. ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਧੀਰਜ ਫ਼ਾਜ਼ਿਲਕਾ, ਜ਼ਿਲ੍ਹਾ ਸਕੱਤਰ ਮਮਤਾ ਲਾਧੂਕਾ, ਜ਼ਿਲ੍ਹਾ ਆਗੂ ਦਿਲਕਰਨ ਰਤਨਪੁਰਾ ਤੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ, ਜ਼ਿਲ੍ਹਾ ਆਗੂ ਪ੍ਰਵੀਨ ਕੌਰ, ਵਿਦਿਆਰਥੀ ਆਗੂ ਜਸਵਿੰਦਰ ਸਿੰਘ, ਸੰਜਨਾ ਰਾਣੀ, ਰਮਨਦੀਪ ਕੌਰ, ਸਰਬਜੀਤ ਕੌਰ, ਸੋਨੀਆ, ਸਿਮਰਨਜੀਤ ਕੌਰ, ਪਾਇਲ ਰਾਣੀ, ਪਲਕ ਰਾਣੀ, ਮਮਤਾ ਰਾਣੀ, ਪਰਵਿੰਦਰ ਸਿੰਘ, ਜਸਵਿੰਦਰ ਸਿੰਘ, ਮੋਹਿਤ ਸਿੰਘ, ਗਗਨਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ 36 ਦਿਨਾਂ ਬਾਅਦ ਖ਼ਤਮ ਹੋਇਆ ਕਿਸਾਨਾਂ ਦਾ ਧਰਨਾ, ਸਹਿਮਤੀ ਤੋਂ ਬਾਅਦ ਹੀ ਬਣੇਗਾ ਡੀਫ਼ੈਂਸ ਬੰਨ੍ਹ ਕਰਨ ਗਿਲਹੋਤਰਾ ਦਾ ਭਰੋਸਾ... ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।