16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗੋਪੀਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ’ਚ ਮਾਰੀਆਂ ਮੱਲਾਂ

ਅਬੋਹਰ, 15 ਅਕਤੂਬਰ ( ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਾਪਤੀ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੀ ਪ੍ਰਿੰਸੀਪਲ ਡਾ.

ਅਜੀਤ ਡੈਸਕ 16-10-2026
ਅਬੋਹਰ, 15 ਅਕਤੂਬਰ ( ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਾਪਤੀ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੀ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਦੀ ਅਗਵਾਈ ਹੇਠ ਬੀ.ਵੋਕੇਸ਼ਨਲ ਚੌਥੇ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ। ਪ੍ਰੀਖਿਆ ਵਿਚ ਸ਼ਾਮਲ ਸਾਰੀਆਂ ਵਿਦਿਆਰਥਣਾਂ ਨੇ ਸਫਲਤਾ ਹਾਸਲ ਕਰਕੇ ਆਪਣੀ ਮਿਹਨਤ ਅਤੇ ਪ੍ਰਤਿਭਾ ਦਾ ਸਬੂਤ ਦਿੱਤਾ। ਪੰਜਾਬ ਯੂਨੀਵਰਸਿਟੀ ਵਲੋਂ ਐਲਾਨੀ ਗਈ ਮੈਰਿਟ ਸੂਚੀ ਵਿਚ ਕਾਲਜ ਦੀਆਂ ਚਾਰ ਵਿਦਿਆਰਥਣਾਂ ਨੇ ਥਾਂ ਬਣਾ ਕੇ ਆਪਣੀ ਵਿੱਦਿਅਕ ਯੋਗਤਾ ਸਾਬਤ ਕੀਤੀ। ਸਿਮਰਨਜੀਤ ਕੌਰ ਨੇ 9.42 ਗ੍ਰੇਡ ਪੁਆਇੰਟ ਨਾਲ ਯੂਨੀਵਰਸਿਟੀ ਤੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਮਨਦੀਪ ਕੌਰ ਨੇ 9.33 ਗ੍ਰੇਡ ਪੁਆਇੰਟ ਨਾਲ ਦੂਜਾ, ਅੰਜਲੀ ਰਾਣੀ ਨੇ 9.25 ਗ੍ਰੇਡ ਪੁਆਇੰਟ ਨਾਲ ਤੀਜਾ ਤੇ ਕਮਲੇਸ਼ ਰਾਣੀ ਉਰਫ਼ ਸਨੇਹਾ ਨੇ 9.17 ਗ੍ਰੇਡ ਪੁਆਇੰਟ ਨਾਲ ਚੌਥਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨੇ ਕਾਲਜ ਦੀਆਂ ਵਿੱਦਿਅਕ ਪ੍ਰਾਪਤੀਆਂ ਵਿਚ ਇੱਕ ਹੋਰ ਮਹੱਤਵਪੂਰਨ ਅਧਿਆਇ ਜੋੜ ਦਿੱਤਾ ਹੈ। ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸਰਹੱਦੀ ਖੇਤਰ ਪੂਰਨ ਤੌਰ ’ਤੇ ਰਿਹਾ ਬੰਦ ਅਗਲੀ ਖ਼ਬਰ ਗੋਪੀ ਚੰਦ ਆਰਿਆ ਮਹਿਲਾ ਕਾਲਜ ਵਿਚ ਕਰੀਅਰ ਕਾਊਂਸਲਿੰਗ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।