17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਾਈਬਰ ਧੋਖਾਧੜੀ ਸੰਬੰਧੀ ਜਾਗਰੂਕਤਾ ਸੈਮੀਨਾਰ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਨੈਸ਼ਨਲ ਡਿਗਰੀ ਕਾਲਜ ਚੁਆੜਿਆਂਵਾਲੀ ਵਿਖੇ ਵਿਦਿਆਰਥੀਆਂ ਨੂੰ ਡਿਜੀਟਲ ਧੋਖਾਧੜੀ ਤੋਂ ਬਚਾਅ ਲਈ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਟੇਟ ਬੈਂਕ ਆਫ਼ ਇੰਡੀਆ (ਅਰਨੀਵਾਲਾ) ਦੇ ਮੈਨੇਜਰ ਰਾਕੇਸ਼ ਕੰਬੋਜ ਤੇ ਸਹਾਇਕ ਕਾਂਤਾ ਰਾਣੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦਾ ਮੁੱਖ ਉਦੇਸ਼ ਸਾਈਬਰ ਅਪਰਾਧਾਂ ਪ੍ਰਤੀ ਜਾਗਰੂਕ ਕਰਨਾ ਸੀ।

ਅਜੀਤ ਡੈਸਕ 17-10-2026
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਨੈਸ਼ਨਲ ਡਿਗਰੀ ਕਾਲਜ ਚੁਆੜਿਆਂਵਾਲੀ ਵਿਖੇ ਵਿਦਿਆਰਥੀਆਂ ਨੂੰ ਡਿਜੀਟਲ ਧੋਖਾਧੜੀ ਤੋਂ ਬਚਾਅ ਲਈ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਟੇਟ ਬੈਂਕ ਆਫ਼ ਇੰਡੀਆ (ਅਰਨੀਵਾਲਾ) ਦੇ ਮੈਨੇਜਰ ਰਾਕੇਸ਼ ਕੰਬੋਜ ਤੇ ਸਹਾਇਕ ਕਾਂਤਾ ਰਾਣੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦਾ ਮੁੱਖ ਉਦੇਸ਼ ਸਾਈਬਰ ਅਪਰਾਧਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਸਾਈਬਰ ਠੱਗ ਫ਼ਰਜ਼ੀ ਕਾਲਾਂ, ਲਿੰਕਾਂ ਤੇ ਮੈਸੇਜਾਂ ਰਾਹੀਂ ਲੋਕਾਂ ਨੂੰ ਠੱਗ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਉਹ ਆਪਣਾ ਓ.ਟੀ.ਪੀ., ਏ.ਟੀ.ਐੱਮ. ਪਿੰਨ ਜਾਂ ਬੈਂਕ ਖਾਤੇ ਦੀ ਕੋਈ ਵੀ ਗੁਪਤ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰਨ। ਸੈਮੀਨਾਰ ਦੌਰਾਨ ਸਵਾਲਾਂ ਦੇ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੋਹਫ਼ੇ ਵੀ ਦਿੱਤੇ ਗਏ। ਅੰਤ ਵਿਚ ਕਾਲਜ ਪ੍ਰਿੰਸੀਪਲ ਰਚਨਾ ਮਹਿਰੋਕ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ’ਚ ‘ਡਰਾਈ ਡੇਅ’ ਤਹਿਤ ਡੇਂਗੂ ਰੋਕੂ ਮੁਹਿੰਮ ਚਲਾਈ ਅਗਲੀ ਖ਼ਬਰ ਡਾ. ਸੁਹਾਨੀ ਡੋਡਾ ਨੇ ਅਬੋਹਰ ਦਫ਼ਤਰ ’ਚ ਹਲਕਾ ਨਿਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।