17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਸਪਾ ਦੇ ਫ਼ਿਰੋਜ਼ਪੁਰ ਜ਼ੋਨ ਇੰਚਾਰਜ ਡਾ.ਕੁਲਦੀਪ ਸਿੰਘ ਰੰਘਰੇਟਾ ਕਾਂਗਰਸ ’ਚ ਹੋਏ ਸ਼ਾਮਿਲ

ਅਬੋਹਰ, 16 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਸਫਲਤਾ ਮਿਲੀ, ਜਦੋਂ ਬਹੁਜਨ ਸਮਾਜ ਪਾਰਟੀ ਦੇ ਫ਼ਿਰੋਜ਼ਪੁਰ ਜ਼ੋਨ ਇੰਚਾਰਜ ਡਾ. ਕੁਲਦੀਪ ਸਿੰਘ ਰੰਘਰੇਟਾ ਅਬੋਹਰ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ।

ਅਜੀਤ ਡੈਸਕ 17-10-2026
ਅਬੋਹਰ, 16 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਸਫਲਤਾ ਮਿਲੀ, ਜਦੋਂ ਬਹੁਜਨ ਸਮਾਜ ਪਾਰਟੀ ਦੇ ਫ਼ਿਰੋਜ਼ਪੁਰ ਜ਼ੋਨ ਇੰਚਾਰਜ ਡਾ.ਕੁਲਦੀਪ ਸਿੰਘ ਰੰਘਰੇਟਾ ਅਬੋਹਰ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਦੇ ਯਤਨਾਂ ਸਦਕਾ ਹੋਏ ਇਸ ਸਿਆਸੀ ਘਟਨਾਕ੍ਰਮ ਨੂੰ ਅਬੋਹਰ ਹਲਕੇ ਵਿਚ ਕਾਂਗਰਸ ਦੀ ਮਜ਼ਬੂਤੀ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਡਾ.ਕੁਲਦੀਪ ਸਿੰਘ ਰੰਘਰੇਟਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਦਲਵੀ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਕਿਹਾ ਕਿ ਡਾ.ਕੁਲਦੀਪ ਸਿੰਘ ਰੰਘਰੇਟਾ ਦੇ ਸਿਆਸੀ ਤਜਰਬੇ ਤੇ ਸਮਾਜਿਕ ਖੇਤਰ ਵਿਚ ਸਰਗਰਮ ਭੂਮਿਕਾ ਨਾਲ ਕਾਂਗਰਸ ਨੂੰ ਇਲਾਕੇ ਵਿਚ ਆਪਣੀ ਜਥੇਬੰਦੀ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਰਾਮ-ਲੀਲ੍ਹਾ ਦਾ ਕੀਤਾ ਸ਼ੁੱਭ ਆਰੰਭ ਅਗਲੀ ਖ਼ਬਰ ਨੂਰਸਮੰਦ ਇਲਾਕੇ ਵਿਚ ਲੋਕ ਮਿਲਣੀਆਂ ਕਰਕੇ ਸੰਦੀਪ ਭੱਟੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।