ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ. ਦਫ਼ਤਰ ਬਾਹਰ ਧਰਨਾ
ਜਲਾਲਾਬਾਦ, 21 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਾਂਝਾ ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਕਮੇਟੀ ਵਲੋਂ ਅੱਜ ਧਰਨੇ ਸੰਬੰਧੀ ਦਿੱਤੀ ਕਾਲ ਨੂੰ ਲੈ ਕੇ ਵੱਖ-ਵੱਖ ਮੰਗਾਂ ਨੂੰ ਲੈ ਕੇ ਲਗਾਏ ਗਏ ਧਰਨੇ ਦੌਰਾਨ ਆਗੂਆਂ ਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਸਰਕਾਰ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਚਾਹੀਦਾ ਹੈ।
ਅਜੀਤ ਡੈਸਕ
22-10-2026