22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਮਜੀਤ ਕੁਮਾਰ ਨੇ ਥਾਣਾ ਸਿਟੀ-1 ਅਬੋਹਰ ਦਾ ਚਾਰਜ ਸੰਭਾਲਿਆ

ਅਬੋਹਰ, 21 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਫ਼ਾਜ਼ਿਲਕਾ ਦੇ ਐੱਸ. ਐੱਸ.

ਅਜੀਤ ਡੈਸਕ 22-10-2026
ਅਬੋਹਰ, 21 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਬੋਹਰ ਥਾਣਾ ਸਿਟੀ 1 ਦੇ ਇੰਚਾਰਜ ਮਨਿੰਦਰ ਸਿੰਘ ਦੀ ਜਗ੍ਹਾ ਪਰਮਜੀਤ ਕੁਮਾਰ ਨੂੰ ਥਾਣਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਸਿਟੀ 2 ਦੇ ਇੰਚਾਰਜ ਵਜੋਂ ਸੁਖਮੰਦਰ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਚਾਰਜ ਸੰਭਾਲਣ ਉਪਰੰਤ ਥਾਣਾ ਸਿਟੀ 1 ਮੁਖੀ ਪਰਮਜੀਤ ਕੁਮਾਰ ਤੇ ਸੁਖਮੰਦਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਲੋਂ ਸਖ਼ਤ ਕਦਮ ਚੁੱਕੇ ਜਾਣਗੇ।
ਪਿਛਲੀ ਖ਼ਬਰ ਵਪਾਰ ਮੰਡਲ ਨੇ ਐੱਸ.ਪੀ ਅਬੋਹਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਅਬੋਹਰ ਵਿਖੇ ਸਨਾਤਨ ਧਰਮ ਸਭਾ ਵਲੋਂ ਜਲ ਘਰ ਲੋਕ-ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।