ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਕੱਲ੍ਹ
ਅਬੋਹਰ, 21 ਅਕਤੂਬਰ (ਵਿਵੇਕ ਹੂੜੀਆ)- ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 23 ਅਕਤੂਬਰ ਨੂੰ ਬੜੀ ਹੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਸਜਾਇਆ ਜਾਵੇਗਾ। ਪ੍ਰਬੰਧਕਾਂ ਨੇ ਅਬੋਹਰ ਸ਼ਹਿਰ ਤੇ ਆਸ-ਪਾਸ ਦੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ।
ਅਜੀਤ ਡੈਸਕ
22-10-2026