24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਐੱਸ.ਐੱਸ.ਆਰ. ਤਹਿਤ ਹੁਣ 25 ਅਕਤੂਬਰ ਦੀ ਥਾਂ ਪੋਲਿੰਗ ਬੂਥਾਂ ’ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਨਵੇਂ ਨਿਰਦੇਸ਼ਾਂ ਅਨੁਸਾਰ ਐੱਸ. ਐੱਸ.

ਅਜੀਤ ਡੈਸਕ 24-10-2026
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਨਵੇਂ ਨਿਰਦੇਸ਼ਾਂ ਅਨੁਸਾਰ ਐੱਸ.ਐੱਸ.ਆਰ. ਤਹਿਤ 25 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੀ ਮਿਤੀ ਵਿਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਵਿਸ਼ੇਸ਼ ਕੈਂਪ 24 ਅਕਤੂਬਰ ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਬੂਥ ਲੈਵਲ ਅਫ਼ਸਰ ਨਿਰਧਾਰਿਤ ਸਮੇਂ ਦੌਰਾਨ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਐੱਸ.ਆਈ.ਆਰ.-2026 ਦੀ ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ, ਵੋਟਰ ਸੂਚੀ ਵਿਚ ਨਾਂਅ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਵੀ ਲੋੜੀਂਦੇ ਫਾਰਮ ਭਰਨ ਤੇ ਜਮਾਂ ਕਰਵਾਉਣ ਸਬੰਧੀ ਸਹਾਇਤਾ ਦਿੱਤੀ ਜਾਵੇਗੀ। ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਇਸ ਤਬਦੀਲੀ ਬਾਰੇ ਸੂਚਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਵੋਟਰ ਸੂਚੀ ਦੀ ਗੈਰ-ਕਾਨੂੰਨੀ ਵਿਸ਼ੇਸ਼ ਗਹਿਰੀ ਸਮੀਖਿਆ ਦੇ ਵਿਰੋਧ ’ਚ ਜਲਾਲਾਬਾਦ ਤਹਿਸੀਲ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ... ਅਗਲੀ ਖ਼ਬਰ ਜਲਾਲਾਬਾਦ ’ਚ ਵਿਧਾਇਕ ਗੋਲਡੀ ਕੰਬੋਜ ਦੇ ਪੋਸਟਰ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਅਸ਼ੋਕ ਕੰਬੋਜ ਤੇ ਹੋਰਨਾਂ ਖ਼ਿਲਾਫ਼ ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।