24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵੋਟਰ ਸੂਚੀ ਦੀ ਗੈਰ-ਕਾਨੂੰਨੀ ਵਿਸ਼ੇਸ਼ ਗਹਿਰੀ ਸਮੀਖਿਆ ਦੇ ਵਿਰੋਧ ’ਚ ਜਲਾਲਾਬਾਦ ਤਹਿਸੀਲ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਰੋਸ ਪ੍ਰਦਰਸ਼ਨ

ਜਲਾਲਾਬਾਦ,23ਅਕਤੂਬਰ(ਜਤਿੰਦਰ ਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਐੱਸ. ਆਈ.

ਅਜੀਤ ਡੈਸਕ 24-10-2026
ਜਲਾਲਾਬਾਦ,23ਅਕਤੂਬਰ(ਜਤਿੰਦਰ ਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਐੱਸ.ਆਈ.ਆਰ. ਤਹਿਤ ਨਾਜਾਇਜ਼ ਢੰਗ ਨਾਲ ਭਾਰਤੀ ਜਨਤਾ ਪਾਰਟੀ ਤੇ ਆਰ.ਐੱਸ.ਐੱਸ. ਦੇ ਪੱਖ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਲੋਂ ਦੇਸ਼ ਦੇ ਆਮ ਨਾਗਰਿਕਾਂ ਦੇ ਸੰਵਿਧਾਨਕ ਹੱਕਾਂ ’ਤੇ ਡਾਕਾ ਮਾਰਨ ਖ਼ਿਲਾਫ਼, ਸੰਯੁਕਤ ਕਿਸਾਨ ਮੋਰਚੇ ਵਲੋਂ ਜਲਾਲਾਬਾਦ ਵਿਚ ਤਹਿਸੀਲ ਪੱਧਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਦੇਸ਼ ਦੀ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਇਹ ਧਰਨਾ ਐੱਸ.ਆਈ.ਆਰ. ਵਿਰੁੱਧ ਵਿਆਪਕ ਪੱਧਰ ’ਤੇ ਚੱਲ ਰਹੇ ਸੰਘਰਸ਼ਾਂ ਦੀ ਹਮਾਇਤ ਵਿਚ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਨਾਜਾਇਜ਼ ਰੱਦ ਕੀਤੀਆਂ ਗਈਆਂ ਵੋਟਾਂ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬਲਾਕ ਮੀਤ ਪ੍ਰਧਾਨ ਜਸਵੰਤ ਸਿੰਘ ਤਾਰੇ ਵਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂ, ਸੀ.ਪੀ.ਆਈ .ਦੇ ਸੀਨੀਅਰ ਆਗੂ ਕਾਮਰੇਡ ਹੰਸ ਰਾਜ ਗੋਲਡਨ, ਸੀਨੀਅਰ ਆਗੂ ਕ੍ਰਿਸ਼ਨ ਧਰਮ ਵਾਲਾ, ਬੀ.ਕੇ.ਯੂ. ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਢਾਬਾਂ, ਬਲਾਕ ਪ੍ਰਧਾਨ ਪ੍ਰਵੀਨ ਮੌਲਵੀ ਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਗਰੁੱਪ ਦੇ ਸੂਬਾ ਮੀਤ ਪ੍ਰਧਾਨ ਰੇਸ਼ਮ ਮਿੱਡਾ, ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੇ ਆਗੂ ਰਾਜ ਕੌਰ ਨੇ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ. ਸਰਕਾਰ ਨੇ ਦੇਸ਼ ਦੇ ਤਕਰੀਬਨ 13.41 ਕਰੋੜ ਲੋਕਾਂ ਦੀ ਵੋਟਰ ਸੂਚੀ ਸੁਧਾਈ ਦੇ ਨਾਂਅ ’ਤੇ ਵੋਟਾਂ ਕੱਟ ਕੇ ਦੇਸ਼ ਦੇ ਨਾਗਰਿਕਾਂ ਸੰਵਿਧਾਨਕ ਹੱਕਾਂ ਦਾ ਘਾਣ ਕੀਤਾ ਹੈ। ਇਸ ਮੌਕੇ ਮੰਚ ਸੰਚਾਲਨ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ ਵਲੋਂ ਗਿਆ ਤੇ ਕਿਸਾਨ ਸਭਾ ਦੇ ਆਗੂ ਅਸ਼ੋਕ ਕੰਬੋਜ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਇਕਬਾਲ ਸਿੰਘ ਗਾਮੂ ਵਾਲਾ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਐੱਸ.ਐੱਸ.ਆਰ. ਤਹਿਤ ਹੁਣ 25 ਅਕਤੂਬਰ ਦੀ ਥਾਂ ਪੋਲਿੰਗ ਬੂਥਾਂ ’ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।