ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਗੁਰਜੀਤ ਗਿੱਲ ਕੋੜਿਆਂਵਾਲੀ ਨੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਕੀਤੀ ਵਿਚਾਰ-ਚਰਚਾ
ਫ਼ਾਜ਼ਿਲਕਾ, 24 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਗੁਰਜੀਤ ਗਿੱਲ ਕੋੜਿਆਂਵਾਲੀ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪ੍ਰਧਾਨ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਫ਼ਾਜ਼ਿਲਕਾ ਦੇ ਵਿਕਾਸ, ਤਰੱਕੀ ਦੇ ਨਾਲ-ਨਾਲ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਪੰਜਾਬ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕਰਦੇ ਹੋਏ ਫ਼ਾਜ਼ਿਲਕਾ ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਗੁਰਜੀਤ ਗਿੱਲ ਕੋੜਿਆਂਵਾਲੀ। ਅਜੀਤ ਤਸਵੀਰ
25-10-2026