ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਾਈਬਰ ਕ੍ਰਾਈਮ ਫ਼ਾਜ਼ਿਲਕਾ ਪੁਲਿਸ ਨੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਦੀਪਕ ਬਾਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਧੀਰ ਮੁਕੰਦ ਸਿਡਾਨਾ ਪੁੱਤਰ ਮੁਕੰਦ ਲਾਲ ਵਾਸੀ ਮਕਾਨ ਨੰਬਰ 2094/2, ਗਲੀ ਨੰਬਰ 15ਬੀ ਅਬੋਹਰ ਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ ਕਿ ਥਾਣਾ ਸਿਟੀ 1 ਅਬੋਹਰ ਨਾਲ ਸੰਬੰਧਿਤ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਵਲੋਂ ਉਸ ਨਾਲ 1,97,000 ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।
ਅਜੀਤ ਡੈਸਕ
28-10-2026