29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਨਸਾ ਧਰਨੇ ’ਚ ਸਰਗਰਮ ਕਾਰਕੁੰਨ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੀ ਕਲਾਂ ਵਿਖੇ ਚਿੱਟੇ ਦੀ ਓਵਰਡੋਜ਼ ਨਾਲ ਹੋਈ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਨਾਲ ਧੱਕਾ ਕਰਨ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਆਗੂ ਅਰਵਿੰਦਰ ਕੌਰ ਆਜ਼ਾਦ ਨੂੰ ਹਿਰਾਸਤ ਵਿਚ ਲੈਣ ਦੇ ਵਿਰੋਧ ’ਚ ਵਿਦਿਆਰਥੀਆਂ ਦਾ ਗ਼ੁੱਸਾ ਫੁੱਟ ਪਿਆ। ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐੱਮ.

ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਤੇ ਵਿਦਿਆਰਥੀ। ਤਸਵੀਰ-ਪ੍ਰਦੀਪ ਕੁਮਾਰ 29-10-2026
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੀ ਕਲਾਂ ਵਿਖੇ ਚਿੱਟੇ ਦੀ ਓਵਰਡੋਜ਼ ਨਾਲ ਹੋਈ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਨਾਲ ਧੱਕਾ ਕਰਨ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਆਗੂ ਅਰਵਿੰਦਰ ਕੌਰ ਆਜ਼ਾਦ ਨੂੰ ਹਿਰਾਸਤ ਵਿਚ ਲੈਣ ਦੇ ਵਿਰੋਧ ’ਚ ਵਿਦਿਆਰਥੀਆਂ ਦਾ ਗ਼ੁੱਸਾ ਫੁੱਟ ਪਿਆ। ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐੱਮ.ਆਰ. ਸਰਕਾਰੀ ਕਾਲਜ ਦੇ ਬਾਹਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੀ ਗਈ ਆਗੂ ਅਰਵਿੰਦਰ ਕੌਰ ਆਜ਼ਾਦ ਨੂੰ ਬਿਨਾਂ ਸ਼ਰਤ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ ਤੇ ਮ੍ਰਿਤਕ ਨੌਜਵਾਨ ਦੀ ਲਾਸ਼ ਵਾਰਸਾਂ ਨੂੰ ਸੌਂਪੀ ਜਾਵੇ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਮਤਾ ਲਾਧੂਕਾ, ਜ਼ਿਲ੍ਹਾ ਆਗੂ ਪ੍ਰਵੀਨ ਝੋਕ ਤੇ ਦਿਲਕਰਨ ਰਤਨਪੁਰਾ ਨੇ ਦੋਸ਼ ਲਾਇਆ ਕਿ ਇਕ ਪਾਸੇ ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਦੇ ਝੂਠੇ ਦਾਅਵੇ ਕਰ ਰਹੀ ਹੈ ਜਦਕਿ ਦੂਜੇ ਪਾਸੇ ਓਵਰਡੋਜ਼ ਨਾਲ ਰੋਜ਼ਾਨਾ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਬੀਤੇ ਦਿਨੀਂ ਭੰਮੀ ਕਲਾਂ ਵਿਖੇ ਮੌਤ ਦੇ ਮਾਮਲੇ ਨੂੰ ਦਬਾਉਣ ਲਈ ਪੁਲਿਸ ਨੇ ਕਥਿਤ ਤੌਰ ’ਤੇ ਜਬਰੀ ਲਾਸ਼ ਚੁੱਕ ਲਈ ਤੇ ਇਨਸਾਫ਼ ਮੰਗ ਰਹੀ ਪੀ.ਐੱਸ.ਯੂ. ਆਗੂ ਅਰਵਿੰਦਰ ਕੌਰ ਆਜ਼ਾਦ ਨੂੰ ਗ੍ਰਿਫ਼ਤਾਰ ਕਰ ਲਿਆ। ਆਗੂਆਂ ਨੇ ਦੱਸਿਆ ਕਿ ਅਰਵਿੰਦਰ ਕੌਰ ਆਜ਼ਾਦ ਨਸ਼ਿਆਂ ਖ਼ਿਲਾਫ਼ ਤੇ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿਚ ਪਹਿਲੇ ਦਿਨ ਤੋਂ ਹੀ ਸਰਗਰਮ ਭੂਮਿਕਾ ਨਿਭਾ ਰਹੇ ਹਨ। ਰੋਸ ਪ੍ਰਦਰਸ਼ਨ ਵਿਚ ਰਮਨਦੀਪ ਕੌਰ, ਸੋਨੀਆ, ਸੰਜਨਾ ਫ਼ਾਜ਼ਿਲਕਾ, ਸਰਬਜੀਤ ਕੌਰ, ਜਸਵਿੰਦਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਸੁਨੀਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਡਰਾਅ ਅਗਲੀ ਖ਼ਬਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਾਜ਼ਿਲਕਾ ਵਲੋਂ 2 ਤੋਂ 20 ਨਵੰਬਰ ਤੱਕ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।