29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਿਨਾਂ ਮਨਜ਼ੂਰੀ ਬਣਾਇਆ ਹੋਇਆ ਸੀ ਗੋਦਾਮ, ਜਾਂਚ ਜਾਰੀ

ਅਬੋਹਰ, 28 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਵਲੋਂ ਨਸ਼ੀਲੀਆਂ ਅਤੇ ਗ਼ੈਰ-ਕਾਨੂੰਨੀ ਦਵਾਈਆਂ ਦੀ ਵਿੱਕਰੀ ਤੇ ਸਟੋਰੇਜ ਵਿਰੁੱਧ ਵਿੱਢੀ ਮੁਹਿੰਮ ਤਹਿਤ ਫ਼ਾਜ਼ਿਲਕਾ ਦੀ ਡਰੱਗ ਇੰਸਪੈਕਟਰ ਹਰਿਤਾ ਬਾਂਸਲ ਨੇ ਅਬੋਹਰ ਵਿਚ ਛਾਪੇਮਾਰੀ ਕਰਦਿਆਂ ਬਿਸ਼ਨੋਈ ਮੰਦਰ ਨੇੜੇ ਇਕ ਕਮਰੇ ਵਿਚੋਂ ਭਾਰੀ ਮਾਤਰਾ ’ਚ ਦਵਾਈਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇੱਥੇ ਬਿਨਾਂ ਮਨਜ਼ੂਰੀ ਦਵਾਈਆਂ ਰੱਖਣ ਲਈ ਗੋਦਾਮ ਬਣਾਇਆ ਹੋਇਆ ਸੀ।

ਅਬੋਹਰ ਵਿਖੇ ਇਕ ਆਰਜ਼ੀ ਤੌਰ ’ਤੇ ਬਣੇ ਗੁਦਾਮ ਵਿਚ ਛਾਪੇਮਾਰੀ ਸੰਬੰਧੀ ਪੁਲਿਸ ਪਾਰਟੀ ਨਾਲ ਜਾਣਕਾਰੀ ਦਿੰਦੇ ਹੋਏ ਡਰੱਗ ਇੰਸਪੈਕਟਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 29-10-2026
ਅਬੋਹਰ, 28 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਵਲੋਂ ਨਸ਼ੀਲੀਆਂ ਅਤੇ ਗ਼ੈਰ-ਕਾਨੂੰਨੀ ਦਵਾਈਆਂ ਦੀ ਵਿੱਕਰੀ ਤੇ ਸਟੋਰੇਜ ਵਿਰੁੱਧ ਵਿੱਢੀ ਮੁਹਿੰਮ ਤਹਿਤ ਫ਼ਾਜ਼ਿਲਕਾ ਦੀ ਡਰੱਗ ਇੰਸਪੈਕਟਰ ਹਰਿਤਾ ਬਾਂਸਲ ਨੇ ਅਬੋਹਰ ਵਿਚ ਛਾਪੇਮਾਰੀ ਕਰਦਿਆਂ ਬਿਸ਼ਨੋਈ ਮੰਦਰ ਨੇੜੇ ਇਕ ਕਮਰੇ ਵਿਚੋਂ ਭਾਰੀ ਮਾਤਰਾ ’ਚ ਦਵਾਈਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇੱਥੇ ਬਿਨਾਂ ਮਨਜ਼ੂਰੀ ਦਵਾਈਆਂ ਰੱਖਣ ਲਈ ਗੋਦਾਮ ਬਣਾਇਆ ਹੋਇਆ ਸੀ। ਵਿਭਾਗ ਵਲੋਂ ਬਰਾਮਦ ਦਵਾਈਆਂ ਨੂੰ ਸੀਲ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸਥਾਨਕ ਸਾਹਿੱਤ ਸਦਨ ਰੋਡ ਸਥਿਤ ਬਿਸ਼ਨੋਈ ਮੰਦਰ ਕੋਲ ਇਕ ਕਮਰੇ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਦਵਾਈਆਂ ਰੱਖੀਆਂ ਹੋਣ ਦੀ ਸੂਚਨਾ ਮਿਲੀ ਸੀ। ਇਸ ’ਤੇ ਡਰੱਗ ਇੰਸਪੈਕਟਰ ਹਰਿਤਾ ਬਾਂਸਲ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪਾ ਮਾਰਿਆ। ਜਾਂਚ ਦੌਰਾਨ ਕਮਰੇ ਵਿਚੋਂ ਵੱਡੀ ਮਾਤਰਾ ਵਿਚ ਦਵਾਈਆਂ ਬਰਾਮਦ ਹੋਈਆਂ ਜਿਨ੍ਹਾਂ ਨੂੰ ਵਿਭਾਗ ਵਲੋਂ ਸੀਲ ਕਰ ਦਿੱਤਾ ਗਿਆ ਹੈ। ਡਰੱਗ ਇੰਸਪੈਕਟਰ ਨੇ ਦੱਸਿਆ ਕਿ ਦਵਾਈਆਂ ਸੰਬੰਧੀ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਬਰਾਮਦ ਦਵਾਈਆਂ ਸਬੰਧੀ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਇਨ੍ਹਾਂ ਦਾ ਸਬੰਧ ਅਜਿਹੀ ਕੰਪਨੀ ਨਾਲ ਹੋ ਸਕਦਾ ਹੈ, ਜਿਸ ਦਾ ਲਾਇਸੈਂਸ ਰੱਦ ਹੋ ਚੁੱਕਾ ਹੈ, ਹਾਲਾਂਕਿ ਇਸ ਸਬੰਧੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ। ਅਧਿਕਾਰੀਆਂ ਮੁਤਾਬਿਕ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਜਾਂ ਕੋਈ ਹੋਰ ਗ਼ੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਡਰਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।