31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰਦੁਆਰਾ ਨਾਨਕਸਰ ਠਾਠ ਚੱਕ ਦਮਾਲ ਵਿਖੇ ਬਾਬਾ ਨੰਦ ਸਿੰਘ ਦਾ ਜਨਮ ਦਿਹਾੜਾ ਮਨਾਇਆ

ਜਲਾਲਾਬਾਦ, 30 ਅਕਤੂਬਰ (ਜਸਕਰਨ ਸਿੰਘ ਤਨੇਜਾ)- ਗੁਰਦੁਆਰਾ ਨਾਨਕਸਰ ਠਾਠ ਪਿੰਡ ਚੱਕ ਦਮਾਲ ਵਿਖੇ ਬਾਬਾ ਨੰਦ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ 29ਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 31-10-2026
ਜਲਾਲਾਬਾਦ, 30 ਅਕਤੂਬਰ (ਜਸਕਰਨ ਸਿੰਘ ਤਨੇਜਾ)- ਗੁਰਦੁਆਰਾ ਨਾਨਕਸਰ ਠਾਠ ਪਿੰਡ ਚੱਕ ਦਮਾਲ ਵਿਖੇ ਬਾਬਾ ਨੰਦ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ 29ਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਨਾਨਕਸਰ ਠਾਠ ਚੱਕ ਦਮਾਲ ਉਹ ਪਵਿੱਤਰ ਅਸਥਾਨ ਹੈ ਜਿੱਥੇ ਬਾਬਾ ਨੰਦ ਸਿੰਘ ਨੇ ਆਪਣੇ ਮੁੱਢਲੇ ਜੀਵਨ ਦੌਰਾਨ ਕਿਰਤ ਕਰਦਿਆਂ ਪ੍ਰਭੂ-ਭਗਤੀ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਬਾਬਾ ਨੰਦ ਸਿੰਘ ਵਲੋਂ ਆਪਣੇ ਹੱਥੀਂ ਤਿਆਰ ਕੀਤੀਆਂ ਜੋੜੀਆਂ ਅਤੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਤੀਰ ਅੱਜ ਵੀ ਸੁਸ਼ੋਭਿਤ ਹਨ ਜਿਨ੍ਹਾਂ ਦੇ ਦਰਸ਼ਨਾਂ ਲਈ ਦੂਰ-ਦੁਰਾਡੇ ਤੋਂ ਸੰਗਤਾਂ ਪਹੁੰਚਦੀਆਂ ਹਨ। ਉਨ੍ਹਾਂ ਦੱਸਿਆ ਕਿ ਸੱਚਖੰਡ ਵਾਸੀ ਬਾਬਾ ਕੁੰਦਨ ਸਿੰਘ ਦੀ ਪ੍ਰੇਰਨਾ ਸਦਕਾ ਹਰ ਸਾਲ ਇਸ ਪਵਿੱਤਰ ਅਸਥਾਨ ਵਿਖੇ ਬਾਬਾ ਨੰਦ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ। ਸਮਾਗਮ ਦੌਰਾਨ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ ਵਾਲੇ, ਉਸਤਾਦ ਬਾਬਾ ਸੇਵਾ ਸਿੰਘ ਨਾਨਕਸਰ ਕਲੇਰਾਂ ਵਾਲੇ, ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ ਤੇ ਸੰਤ ਸੋਹਣ ਸਿੰਘ ਖ਼ੁਸ਼ਦਿਲ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੰਤ-ਮਹਾਂਪੁਰਸ਼ਾਂ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਪਿਛਲੀ ਖ਼ਬਰ ਵਿੱਦਿਆ ਵਿਚਾਰੀ ਤਾਂ ਪਰਉਪਕਾਰੀ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਸਾਲਾਨਾ ਸਮਾਗਮ ਕੱਲ੍ਹ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ’ਚ ਸਾਲਾਨਾ ਐਥਲੈਟਿਕ ਮੀਟ 2026 ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।