03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਬੋਹਰ ਹਲਕੇ ਦੇ ਪਿੰਡ ਦਲਮੀਰ ਖੇੜਾ ਵਿਖੇ ਹੋਈ ਯੂਥ ਅਕਾਲੀ ਦਲ ਦੀ ਮੀਟਿੰਗ

ਅਬੋਹਰ, 2 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਲੈ ਕੇ ਪਿੰਡ ਦਲਮੀਰ ਖੇੜਾ ਵਿਖੇ ਯੂਥ ਅਕਾਲੀ ਦਲ ਦੇ ਹਲਕਾ ਅਬੋਹਰ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਇਕ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿਚ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਯੂਥ ਅਕਾਲੀ ਦਲ ਇੰਚਾਰਜ ਲੱਪੀ ਇੰਨਾ ਖੇੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 03-11-2026
ਅਬੋਹਰ, 2 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਲੈ ਕੇ ਪਿੰਡ ਦਲਮੀਰ ਖੇੜਾ ਵਿਖੇ ਯੂਥ ਅਕਾਲੀ ਦਲ ਦੇ ਹਲਕਾ ਅਬੋਹਰ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਇਕ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿਚ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਯੂਥ ਅਕਾਲੀ ਦਲ ਇੰਚਾਰਜ ਲੱਪੀ ਇੰਨਾ ਖੇੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਿਨ੍ਹਾਂ ਦਾ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ, ਸੀਨੀਅਰ ਟਕਸਾਲੀ ਆਗੂ ਜਥੇਦਾਰ ਗੁਰਬੰਤਾ ਸਿੰਘ ਦਲਮੀਰ ਖੇੜਾ ਆਦਿ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ। ਮੀਟਿੰਗ ਦੌਰਾਨ ਯੂਥ ਅਕਾਲੀ ਦਲ ਦੀਆਂ ਜਥੇਬੰਦਕ ਗਤੀਵਿਧੀਆਂ, ਨੌਜਵਾਨਾਂ ਦੀ ਪਾਰਟੀ ਵਿਚ ਸ਼ਮੂਲੀਅਤ ਅਤੇ ਹਲਕੇ ਅੰਦਰ ਜਥੇਬੰਦੀ ਨੂੰ ਸਰਗਰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਨੌਜਵਾਨ ਵਰਗ ਦੀ ਭੂਮਿਕਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਮਹੱਤਤਾ ’ਤੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੌਜੂਦਗੀ ਵਿਚ ਜਥੇਬੰਦੀ ਦੀਆਂ ਭਵਿੱਖੀ ਸਰਗਰਮੀਆਂ ਸਬੰਧੀ ਵੀ ਵਿਚਾਰ-ਚਰਚਾ ਹੋਈ। ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਕਿਹਾ ਕਿ ਯੂਥ ਅਕਾਲੀ ਦਲ ਪਾਰਟੀ ਦੀ ਰੀਡ ਦੀ ਹੱਡੀ ਹੈ ਅਤੇ ਇਸ ਵਾਰ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਯੂਥ ਅਕਾਲੀ ਦਲ ਵਰਕਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਵਿਚ ਮਹੱਤਵਪੂਰਨ ਯੋਗਦਾਨ ਪਾਉਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਪਾਰਟੀ ਵਲੋਂ ਯੋਗ ਨੌਜਵਾਨਾਂ ਨੂੰ ਆਪਣੇ ਹਲਕੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਵੀ ਦਿੱਤਾ ਜਾਵੇਗਾ। ਇਸ ਮੌਕੇ ਟਕਸਾਲੀ ਨੇਤਾ ਰਜਿੰਦਰ ਪਾਲ ਸਿੰਘ ਬਰਾੜ ਦੌਲਤਪੁਰਾ, ਹਰਪਾਲ ਸਿੰਘ ਸੰਧੂ, ਬੱਬਲ ਬੁੱਟਰ, ਬੰਟੂ ਔਲਖ ਗਿੱਦੜਾਂ ਵਾਲੀ, ਸਾਹਿਲ ਛਾਬੜਾ, ਸੁਖਜਿੰਦਰ ਸਿੰਘ ਸੰਧੂ ਆਦਿ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੀ ਵਿਦਿਆਰਥਣ ਅਨਹਦ ਕੌਰ ਨੇ ਸਟੇਟ ਲੈਵਲ ਆਰਚਰੀ ਵਿਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਸੜਕ ਹਾਦਸੇ ’ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।