ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ਦੁੱਧ ਦੀ ਮਹੱਤਤਾ ਸਬੰਧੀ ਲੇਖ ਮੁਕਾਬਲੇ ਕਰਵਾਏ ਸੁਨੀਲ ਸਿੰਘ ਨੇ ਪਹਿਲਾ, ਜਸਮੀਤ ਕੌਰ ਨੇ ਦੂਜਾ ਅਤੇ ਅੰਸ਼ ਰਾਵਲ ਨੇ ਤੀਜਾ ਸਥਾਨ ਹਾਸਲ ਕੀਤਾ
ਜਲਾਲਾਬਾਦ 2 ਨਵੰਬਰ (ਜਸਕਰਨ ਸਿੰਘ ਤਨੇਜਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ਪ੍ਰਿੰਸੀਪਲ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਦਰਮਿਆਨ ਦੁੱਧ ਦੀ ਮਹੱਤਤਾ ਵਿਸ਼ੇ ’ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵੱਖ-ਵੱਖ ਸਟਰੀਮਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸਕੂਲ ਆਫ਼ ਐਮੀਨੈਂਸ ਵਿਖੇ ਕਰਵਾਏ ਗਏ ਮੁਕਾਬਲੇ ਵਿਚ ਭਾਗ ਲੈ ਰਹੇ ਵਿਦਿਆਰਥੀ। ਤਸਵੀਰ-ਜਸਕਰਨ ਸਿੰਘ ਤਨੇਜਾ
03-11-2026