ਸੱਚਖੰਡ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਰਚਨਾਤਮਿਕ ਗਤੀਵਿਧੀਆਂ ਨਾਲ ਮਨਾਇਆ
ਅਬੋਹਰ, 3 ਨਵੰਬਰ (ਵਿਵੇਕ ਹੂੜੀਆ)-ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਨੂੰ ਰਚਨਾਤਮਿਕਤਾ ਨਾਲ ਜੋੜਦਿਆਂ ਸੱਚਖੰਡ ਕਾਨਵੈਂਟ ਸਕੂਲ ਵਿਖੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਕਲਪਨਾਸ਼ੀਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸੱਚਖੰਡ ਕਾਨਵੈਂਟ ਸਕੂਲ ਵਿਖੇ ਦੀਵਾਲੀ ਮੌਕੇ ਕਰਵਾਏ ਗਏ ਰਚਨਾਤਮਿਕ ਮੁਕਾਬਲਿਆਂ ਦੌਰਾਨ ਆਪਣੇ ਵਲੋਂ ਤਿਆਰ ਕੀਤੀਆਂ ਸੁੰਦਰ ਕਲਾਕ੍ਰਿਤੀਆਂ ਦਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ
04-11-2026