05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਟੀਕਾਕਰਨ ਤੋਂ ਬਾਅਦ ਬੁਖ਼ਾਰ ਜਾਂ ਸੋਜ ਆਉਣਾ ਆਮ ਲੱਛਣ, ਘਬਰਾਉਣ ਦੀ ਲੋੜ ਨਹੀਂ-ਡਾ.ਰਿੰਕੂ ਚਾਵਲਾ

ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਬੱਚਿਆਂ ਦੇ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਸੁਚਾਰੂ ਬਣਾਉਣ ਲਈ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

ਟੀਕਾਕਰਨ ਸਮੀਖਿਆ ਬੈਠਕ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਦੇ ਹੋਏ। ਅਜੀਤ ਤਸਵੀਰ 05-11-2026

ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਬੱਚਿਆਂ ਦੇ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਸੁਚਾਰੂ ਬਣਾਉਣ ਲਈ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਹੇਠ ਵਿਸ਼ੇਸ਼ ਸਮੀਖਿਆ ਬੈਠਕ ਕੀਤੀ ਗਈ। ਇਸ ਬੈਠਕ ਵਿਚ ਬਲਾਕ ਨੋਡਲ ਅਫ਼ਸਰਾਂ, ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਮਾਈਕ੍ਰੋਬਾਇਓਲੋਜਿਸਟ ਨਾਲ -ਵੈਕਸੀਨ ਪ੍ਰੀਵੈਂਟੇਬਲ ਡਿਜ਼ੀਜ਼’ ਅਤੇ ਟੀਕਾਕਰਨ ਤੋਂ ਬਾਅਦ ਹੋਣ ਵਾਲੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਹਦਾਇਤ ਕੀਤੀ ਕਿ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਟਰੈਕਿੰਗ ਕੀਤੀ ਜਾਵੇ ਤਾਂ ਜੋ ਵੈਕਸੀਨ ਰਾਹੀਂ ਰੋਕੀਆਂ ਜਾਣ ਵਾਲੀਆਂ ਬਿਮਾਰੀਆਂ ’ਤੇ ਪੂਰੀ ਤਰ੍ਹਾਂ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਖ਼ਸਰਾ, ਰੂਬੇਲਾ, ਪੋਲੀਓ, ਕਾਲੀ ਖੰਘ ਅਤੇ ਡਿਪਥੀਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬੱਚਿਆਂ ਨੂੰ ਟੀਕਾਕਰਨ ਰਾਹੀਂ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਏ.ਈ.ਐੱਫ.ਆਈ. ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਨੇ ਦੱਸਿਆ ਕਿ ਟੀਕਾਕਰਨ ਪ੍ਰੋਗਰਾਮਾਂ ’ਚ ਸੁਰੱਖਿਆ ਦੀ ਨਿਗਰਾਨੀ ਅਤੇ ਸੰਭਾਵੀ ਖ਼ਤਰਿਆਂ ਦੀ ਪਛਾਣ ਲਈ ਏ.ਈ.ਐੱਫ.ਆਈ.ਬਹੁਤ ਜ਼ਰੂਰੀ ਹੈ, ਜਿਸ ਨਾਲ ਬੱਚਿਆਂ ਦੀ ਸਿਹਤ ਸੁਰੱਖਿਆ ਯਕੀਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਟੀਕਾ ਲੱਗਣ ਤੋਂ ਬਾਅਦ ਹਲਕਾ ਬੁਖ਼ਾਰ, ਦਰਦ ਜਾਂ ਸੋਜ ਆਉਣਾ ਆਮ ਗੱਲ ਹੈ, ਇਸ ਲਈ ਮਾਪਿਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਸੈਸ਼ਨ ਦੌਰਾਨ ਏ.ਐਨ.ਐੱਮ. ਅਤੇ ਆਸ਼ਾ ਵਰਕਰਾਂ ਵੱਲੋਂ ਮਾਪਿਆਂ ਨੂੰ 4 ਜ਼ਰੂਰੀ ਸੁਨੇਹੇ ਦਿੱਤੇ ਜਾਣੇ ਲਾਜ਼ਮੀ ਹਨ—ਜਿਵੇਂ ਕਿ ਕਿਹੜੀ ਵੈਕਸੀਨ ਲਗਾਈ ਗਈ ਹੈ, ਅਗਲੇ ਟੀਕਾਕਰਨ ਦੀ ਮਿਤੀ, ਟੀਕੇ ਤੋਂ ਬਾਅਦ ਹੋਣ ਵਾਲੇ ਆਮ ਪ੍ਰਭਾਵ ਅਤੇ ਉਨ੍ਹਾਂ ਦਾ ਉਪਚਾਰ, ਅਤੇ ਟੀਕਾਕਰਨ ਕਾਰਡ ਨੂੰ ਸੰਭਾਲ ਕੇ ਰੱਖਣਾ। ਇਸ ਬੈਠਕ ਵਿਚ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਸੁਨੀਤਾ ਕੰਬੋਜ, ਬਾਲ ਰੋਗ ਮਾਹਿਰ ਡਾ. ਨਵੀਨ ਮਿੱਤਲ, ਡਾ.ਸੁ ਰਜੀਤ ਸਿੰਘ, ਮਾਈਕ੍ਰੋਬਾਇਓਲੋਜਿਸਟ ਪ੍ਰਿੰਸ ਪੁਰੀ, ਡਾ. ਰਾਜਵੀਰ ਕੰਬੋਜ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਅਤੇ ਕੰਪਿਊਟਰ ਅਸਿਸਟੈਂਟ ਸ਼ਵੇਤਾ ਨਾਗਪਾਲ ਸਮੇਤ ਵੱਖ-ਵੱਖ ਬਲਾਕਾਂ ਦੇ ਨੋਡਲ ਅਫ਼ਸਰ ਹਾਜ਼ਰ ਸਨ।

ਪਿਛਲੀ ਖ਼ਬਰ ਦੀਵਾਲੀ ਮੌਕੇ ਵੀ ਜੈਨ ਨਗਰੀ ਸਮੇਤ ਕਈ ਮੁਹੱਲਿਆਂ ਦੇ ਲੋਕ ਸੀਵਰੇਜ ਦੇ ਗੰਦੇ ਪਾਣੀ ਤੋਂ ਪਰੇਸ਼ਾਨ : ਸੁਧੀਰ ਭਾਦੂ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਕਿਸੇ ਵੀ ਧਾਰਮਿਕ ਸਮਾਗਮ, ਵਿਆਹ, ਜਲੂਸ ਆਦਿ ’ਤੇ ਹਥਿਆਰ ਪ੍ਰਦਰਸ਼ਿਤ ਕਰਨ ’ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।