05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦੀਵਾਲੀ ਮੌਕੇ ਵੀ ਜੈਨ ਨਗਰੀ ਸਮੇਤ ਕਈ ਮੁਹੱਲਿਆਂ ਦੇ ਲੋਕ ਸੀਵਰੇਜ ਦੇ ਗੰਦੇ ਪਾਣੀ ਤੋਂ ਪਰੇਸ਼ਾਨ : ਸੁਧੀਰ ਭਾਦੂ

ਅਬੋਹਰ, 4 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੀਵਾਲੀ ਦੇ ਤਿਉਹਾਰ ਮੌਕੇ ਵੀ ਸ਼ਹਿਰ ਦੇ ਕਈ ਮੁਹੱਲਿਆਂ ਦੇ ਲੋਕ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ।

ਅਜੀਤ ਡੈਸਕ 05-11-2026
ਅਬੋਹਰ, 4 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੀਵਾਲੀ ਦੇ ਤਿਉਹਾਰ ਮੌਕੇ ਵੀ ਸ਼ਹਿਰ ਦੇ ਕਈ ਮੁਹੱਲਿਆਂ ਦੇ ਲੋਕ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੈਨ ਨਗਰੀ ਦੀ ਗਲੀ ਨੰਬਰ 1 ਦੇ ਛੇਵੇਂ ਚੌਕ ਤੋਂ ਆਖ਼ਰੀ ਚੌਕ ਤੱਕ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਸੀਵਰੇਜ ਦਾ ਗੰਦਾ ਪਾਣੀ ਜਮ੍ਹਾ ਹੈ। ਇਸੇ ਤਰ੍ਹਾਂ ਆਰੀਆ ਨਗਰੀ, ਧਰਮ ਨਗਰੀ ਅਤੇ ਬਾਬਾ ਦੀਪ ਸਿੰਘ ਨਗਰ ਸਮੇਤ ਕਈ ਇਲਾਕਿਆਂ ਦੇ ਲੋਕ ਵੀ ਪ੍ਰੇਸ਼ਾਨ ਹਨ। ਲੋਕਾਂ ਨੂੰ ਘਰਾਂ ਵਿਚੋਂ ਬਾਹਰ ਨਿਕਲਣ ਲਈ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸੈਕਸ਼ਨ ਮਸ਼ੀਨਾਂ ਲਗਾਉਣ ਸਮੇਂ 15 ਤੋਂ 20 ਦਿਨਾਂ ਵਿਚ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਹਾਲਾਤ ਅਜੇ ਵੀ ਨਹੀਂ ਸੁਧਰੇ। ਭਾਦੂ ਨੇ ਕਿਹਾ ਕਿ ਗੰਦੇ ਪਾਣੀ ਕਾਰਨ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਤੋ ਰੋਡ ’ਤੇ ਲੂਣਾ ਨਰਸਿੰਗ ਹੋਮ ਸਾਹਮਣੇ ਟੁੱਟੀ ਸੜਕ ਅਤੇ ਜਮ੍ਹਾ ਪਾਣੀ ਕਾਰਨ ਵਾਹਨ ਚਾਲਕ ਵੀ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਪੰਜ ਸਾਲਾਂ ਦੀ ਬਦਹਾਲੀ ਦਾ ਹਿਸਾਬ ਮੰਗਣਗੇ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 17 ਮੁਕੱਦਮੇ ਦਰਜ ਅਗਲੀ ਖ਼ਬਰ ਟੀਕਾਕਰਨ ਤੋਂ ਬਾਅਦ ਬੁਖ਼ਾਰ ਜਾਂ ਸੋਜ ਆਉਣਾ ਆਮ ਲੱਛਣ, ਘਬਰਾਉਣ ਦੀ ਲੋੜ ਨਹੀਂ-ਡਾ.ਰਿੰਕੂ ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।