05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਰਵਹਿਤਕਾਰੀ ਵਿੱਦਿਆ ਮੰਦਿਰ ਦੇ ਮਹਿਤਾਬ ਨੇ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਜਿੱਤਿਆ ਸੋਨ ਤਗਮਾ

ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਵਲੋਂ ਸੰਗਰੂਰ ਵਿਖੇ ਆਯੋਜਿਤ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੇ ਹੋਣਹਾਰ ਖਿਡਾਰੀ ਮਹਿਤਾਬ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਂ ਕੀਤਾ ਹੈ। ਇਸ ਰਾਜ ਪੱਧਰੀ ਪ੍ਰਤੀਯੋਗਤਾ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ।

70ਵੀਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਤੀਰ-ਅੰਦਾਜ਼ੀ ਵਿਚ ਸੋਨ ਤਗਮਾ ਜਿੱਤਣ ਵਾਲੇ ਹੋਣਹਾਰ ਖਿਡਾਰੀ ਮਹਿਤਾਬ ਸਿੰਘ ਨੂੰ ਵਧਾਈ ਦਿੰਦੇ ਹੋਏ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੇ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ। ਅਜੀਤ ਤਸਵੀਰ 05-11-2026
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਵਲੋਂ ਸੰਗਰੂਰ ਵਿਖੇ ਆਯੋਜਿਤ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੇ ਹੋਣਹਾਰ ਖਿਡਾਰੀ ਮਹਿਤਾਬ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਂ ਕੀਤਾ ਹੈ। ਇਸ ਰਾਜ ਪੱਧਰੀ ਪ੍ਰਤੀਯੋਗਤਾ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਤੀਰ-ਅੰਦਾਜ਼ੀ ਦੇ ਮੁਕਾਬਲੇ ਵਿਚ ਮਹਿਤਾਬ ਸਿੰਘ ਨੇ ਆਪਣੀ ਖੇਡ ਕਲਾ ਅਤੇ ਸਟੀਕ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਮਹਿਤਾਬ ਦੀ ਇਸ ਇਤਿਹਾਸਕ ਜਿੱਤ ਨਾਲ ਜਿੱਥੇ ਸਕੂਲ ਦਾ ਨਾਂ ਰੌਸ਼ਨ ਹੋਇਆ ਹੈ, ਉੱਥੇ ਹੀ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਮਾਣ ਵੀ ਵਧਿਆ ਹੈ। ਜਿੱਤ ਦੀ ਖ਼ਬਰ ਮਿਲਦਿਆਂ ਹੀ ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਮਹਿਤਾਬ ਸਿੰਘ, ਉਸ ਦੇ ਕੋਚਾਂ ਅਤੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ। ਪ੍ਰਿੰਸੀਪਲ ਮਧੂ ਸ਼ਰਮਾ ਨੇ ਮਹਿਤਾਬ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਖੇਡਾਂ ਜੀਵਨ ਵਿਚ ਅਨੁਸ਼ਾਸਨ ਅਤੇ ਇਕਾਗਰਤਾ ਲਿਆਉਂਦੀਆਂ ਹਨ। ਉਨ੍ਹਾਂ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਗੋਪੀ ਚੰਦ ਕਾਲਜ ਅਬੋਹਰ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਯੁਵਕ ਮੇਲੇ ਵਿਚ ਗੱਡੇ ਝੰਡੇ ਅਗਲੀ ਖ਼ਬਰ ਬੀਬੀ ਰਜਿੰਦਰ ਕੌਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਦੀ ਇਨਸਾਫ਼ ਰੈਲੀ ’ਚ ਸ਼ਮੂਲੀਅਤ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।