06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ਤੋਂ ਪਹੁੰਚੀਆਂ ਖਿਡਾਰਨਾਂ ਦਿਖਾ ਰਹੀਆਂ ਹਨ ਮੁੱਕੇਬਾਜ਼ੀ ਦੇ ਜੌਹਰ

ਫ਼ਿਰੋਜ਼ਪੁਰ, 5 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਤਹਿਤ ਲੜਕੀਆਂ ਦੇ ਅੰਡਰ-19 ਵਰਗ ਦੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਫ਼ਿਰੋਜ਼ਪੁਰ ਦੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਏ। 6 ਨਵੰਬਰ ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ਤੋਂ ਪਹੁੰਚੀਆਂ ਖਿਡਾਰਨਾਂ ਪੂਰੇ ਉਤਸ਼ਾਹ, ਖੇਡ ਭਾਵਨਾ ਅਤੇ ਅਨੁਸ਼ਾਸਨ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੀਆਂ ਹਨ।

ਅਜੀਤ ਡੈਸਕ 06-11-2026
ਫ਼ਿਰੋਜ਼ਪੁਰ, 5 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਤਹਿਤ ਲੜਕੀਆਂ ਦੇ ਅੰਡਰ-19 ਵਰਗ ਦੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਫ਼ਿਰੋਜ਼ਪੁਰ ਦੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਏ। 6 ਨਵੰਬਰ ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ਤੋਂ ਪਹੁੰਚੀਆਂ ਖਿਡਾਰਨਾਂ ਪੂਰੇ ਉਤਸ਼ਾਹ, ਖੇਡ ਭਾਵਨਾ ਅਤੇ ਅਨੁਸ਼ਾਸਨ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੀਆਂ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਵਿਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਦਾ ਪ੍ਰਬੰਧ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡੀ.ਐੱਮ. ਸਪੋਰਟਸ ਅਕਸ਼ ਕੁਮਾਰ ਅਤੇ ਲੈਕਚਰਾਰ ਦਲਬੀਰ ਸਿੰਘ ਨੀਟੂ ਨੇ ਦੱਸਿਆ ਕਿ ਬਾਕਸਿੰਗ ਕੇਵਲ ਸਰੀਰਕ ਤਾਕਤ ਦੀ ਖੇਡ ਨਹੀਂ, ਸਗੋਂ ਇਹ ਲੜਕੀਆਂ ਵਿਚ ਹਿੰਮਤ, ਸਵੈ-ਰੱਖਿਆ, ਮਾਨਸਿਕ ਮਜ਼ਬੂਤੀ, ਅਨੁਸ਼ਾਸਨ ਅਤੇ ਚੁਨੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਵੀ ਪੈਦਾ ਕਰਦੀ ਹੈ। ਉਨ੍ਹਾਂ ਦੱਸਿਆ ਕਿ ਖਿਡਾਰਨਾਂ ਦੀ ਸਹੂਲਤ, ਸੁਰੱਖਿਆ ਅਤੇ ਮੁਕਾਬਲਿਆਂ ਦੀ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਜ਼ਿਲਿ੍ਆਂ ਤੋਂ ਆਈਆਂ ਖਿਡਾਰਨਾਂ ਪੂਰੀ ਤਿਆਰੀ ਨਾਲ ਰਿੰਗ ਵਿਚ ਉਤਰ ਕੇ ਆਪਣੀ ਖੇਡ ਕਲਾ ਦੇ ਜੌਹਰ ਦਿਖਾ ਰਹੀਆਂ ਹਨ। ਲੈਕਚਰਾਰ ਅਤੇ ਟੂਰਨਾਮੈਂਟ ਅਬਜ਼ਰਵਰ ਰਾਜੇਸ਼ ਕੁਮਾਰ ਬਰਨਾਲਾ ਨੇ ਕਿਹਾ ਕਿ ਅਜਿਹੇ ਰਾਜ ਪੱਧਰੀ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਸਾਬਤ ਕਰਨ ਦਾ ਮੌਕਾ ਦੇਣ ਦੇ ਨਾਲ-ਨਾਲ ਪੰਜਾਬ ਵਿਚ ਖੇਡ ਸਭਿਆਚਾਰ ਨੂੰ ਮਜ਼ਬੂਤ ਕਰਨ ਵਿਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਇਸ ਮੌਕੇ ਪ੍ਰਿਤਪਾਲ ਸਿੰਘ ਸੁਨਾਮ, ਰਾਜੇਸ਼ ਕੁਮਾਰ ਬਠਿੰਡਾ, ਅਮਨਿੰਦਰ ਸਿੰਘ ਸੰਗਰੂਰ, ਲਕਸ਼ਮੀ ਜ਼ੀਰਾ, ਰੁਪਿੰਦਰ ਸਿੰਘ ਸੁਨਾਮ, ਨੰਦਨ ਕੁਮਾਰ ਫ਼ਤਿਹਗੜ੍ਹ ਸਾਹਿਬ, ਸਰਬਜੀਤ ਸਿੰਘ ਭਾਵੜਾ, ਵਰਿੰਦਰਪਾਲ ਸਿੰਘ ਖ਼ਾਲਸਾ, ਸ਼ਿਵ ਕੁਮਾਰ ਫ਼ਤਿਹਗੜ੍ਹ ਸਾਹਿਬ, ਸੰਧਿਆ ਰਾਣਾ ਲੁਧਿਆਣਾ, ਅਮਨਦੀਪ ਸਿੰਘ ਬਠਿੰਡਾ, ਜਸਵੀਰ ਕੌਰ, ਨਵਿੰਦਰ ਕੁਮਾਰ, ਮਨਪ੍ਰੀਤ ਕੌਰ, ਕਾਜਲ , ਸ਼ਾਲੂ, ਜਸਪਾਲ ਸਿੰਘ, ਜਰਮਨਜੀਤ ਸਿੰਘ, ਜਸਪ੍ਰੀਤ ਸਿੰਘ ਅਤੇ ਸੁਖਚੈਨ ਸਿੰਘ ਸਮੇਤ ਹੋਰ ਅਧਿਆਪਕ ਅਤੇ ਖੇਡ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਿਵਾਲਿਕ ਮਾਡਲ ਸਕੂਲ ਮੁੱਦਕੀ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੁਲਦੀਪ ਸਿੰਘ ਭੁੱਲਰ ਵਲੋਂ ਆਰਿਫ਼ ਕੇ ਵਿਖ਼ੇ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।