06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਲੋਕ ਵਾਤਾਵਰਨ ਦੀ ਸੰਭਾਲ ਵੱਲ ਧਿਆਨ ਦੇਣ- ਸਰਪੰਚ ਪਰਮਜੀਤ ਕੌਰ

ਮੰਡੀ ਲਾਧੂਕਾ, 5 ਨਵੰਬਰ(ਮਨਪ੍ਰੀਤ ਸਿੰਘ ਸੈਣੀ)-ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦਾ ਪਵਿੱਤਰ ਤਿਉਹਾਰ ਪ੍ਰਦੂਸ਼ਣ ਰਹਿਤ ਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਆਪਸੀ ਭਾਈਚਾਰੇ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਇਸ ਮੌਕੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਅਜੀਤ ਡੈਸਕ 06-11-2026
ਮੰਡੀ ਲਾਧੂਕਾ, 5 ਨਵੰਬਰ(ਮਨਪ੍ਰੀਤ ਸਿੰਘ ਸੈਣੀ)-ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦਾ ਪਵਿੱਤਰ ਤਿਉਹਾਰ ਪ੍ਰਦੂਸ਼ਣ ਰਹਿਤ ਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਆਪਸੀ ਭਾਈਚਾਰੇ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਇਸ ਮੌਕੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਨਾਲ ਨਿਕਲਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ, ਜਿਸ ਨਾਲ ਬਜ਼ੁਰਗਾਂ, ਬੱਚਿਆਂ ’ਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਪਟਾਕਿਆਂ ਦਾ ਸ਼ੋਰ ਪਸ਼ੂ-ਪੰਛੀਆਂ ਲਈ ਵੀ ਨੁਕਸਾਨਦੇਹ ਹੈ। ਸਰਪੰਚ ਪਰਮਜੀਤ ਕੌਰ ਸੈਣੀ ਨੇ ਕਿਹਾ ਕਿ ਸਾਨੂੰ ਦੀਵਾਲੀ ਮੌਕੇ ਮਿੱਟੀ ਦੇ ਦੀਵੇ ਜਗਾ ਕੇ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੰਕਲਪ ਲੈ ਕੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ 1.14 ਕਰੋੜ ਰੁਪਏ ਦੀ ਲਾਗਤ ਨਾਲ ‘ਰੋੜਾਂ ਵਾਲੀ ਮਾਈਨਰ’ ਦੀ ਹੋਵੇਗੀ ਕੰਕਰੀਟ ਲਾਈਨਿੰਗ-ਵਿਧਾਇਕ ਗੋਲਡੀ ਕੰਬੋਜ ਅਗਲੀ ਖ਼ਬਰ ਸ਼੍ਰੀ ਸਨਾਤਨ ਧਰਮ ਮਹਾਬੀਰ ਮਾਡਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।