07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵਿਗਿਆਨ ਪ੍ਰਦਰਸ਼ਨੀ 2026 ’ਚ ਸਕੂਲ ਆਫ਼ ਐਮੀਨੈਂਸ ਰਾਮਸਰਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਬੱਲੂਆਣਾ, 6 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਕੂਲ ਆਫ਼ ਐਮੀਨੈਂਸ ਰਾਮਸਰਾ ਦੇ ਵਿਦਿਆਰਥੀਆਂ ਨੇ ਵਿਗਿਆਨ ਪ੍ਰਦਰਸ਼ਨੀ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਛੇ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਸੋਚ, ਸਿਰਜਣਾਤਮਿਕਤਾ ਅਤੇ ਨਵੀਨਤਾਕਾਰੀ ਵਿਚਾਰਾਂ ਦਾ ਪ੍ਰਦਰਸ਼ਨ ਕਰਦਿਆਂ ਅਜੋਕੇ ਸਮੇਂ ਦੀਆਂ ਚੁਨੌਤੀਆਂ ਅਤੇ ਟਿਕਾਊ ਵਿਕਾਸ ਨਾਲ ਸਬੰਧਿਤ ਵਿਸ਼ਿਆਂ ’ਤੇ ਪ੍ਰਭਾਵਸ਼ਾਲੀ ਮਾਡਲ ਅਤੇ ਪ੍ਰੋਜੈਕਟ ਪੇਸ਼ ਕੀਤੇ।

ਅਜੀਤ ਡੈਸਕ 07-11-2026
ਬੱਲੂਆਣਾ, 6 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਕੂਲ ਆਫ਼ ਐਮੀਨੈਂਸ ਰਾਮਸਰਾ ਦੇ ਵਿਦਿਆਰਥੀਆਂ ਨੇ ਵਿਗਿਆਨ ਪ੍ਰਦਰਸ਼ਨੀ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਛੇ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਸੋਚ, ਸਿਰਜਣਾਤਮਿਕਤਾ ਅਤੇ ਨਵੀਨਤਾਕਾਰੀ ਵਿਚਾਰਾਂ ਦਾ ਪ੍ਰਦਰਸ਼ਨ ਕਰਦਿਆਂ ਅਜੋਕੇ ਸਮੇਂ ਦੀਆਂ ਚੁਨੌਤੀਆਂ ਅਤੇ ਟਿਕਾਊ ਵਿਕਾਸ ਨਾਲ ਸਬੰਧਿਤ ਵਿਸ਼ਿਆਂ ’ਤੇ ਪ੍ਰਭਾਵਸ਼ਾਲੀ ਮਾਡਲ ਅਤੇ ਪ੍ਰੋਜੈਕਟ ਪੇਸ਼ ਕੀਤੇ। ਪ੍ਰਦਰਸ਼ਨੀ ਦੇ ਨਤੀਜਿਆਂ ਵਿਚ ਸੈਕੰਡਰੀ ਅਤੇ ਮਿਡਲ ਪੱਧਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਦਰਜ ਕੀਤੀਆਂ। ਸੈਕੰਡਰੀ ਪੱਧਰ ’ਤੇ ਦਸਵੀਂ ਜਮਾਤ ਦੇ ਆਯੂਸ਼ (10ਵੀਂ-ਸੀ) ਨੇ ‘ਬਿਹਤਰ ਜੀਵਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ’ ਵਿਸ਼ੇ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦੀਪਕ ਨੇ ‘ਦੇਸੀ ਖੇਤੀਬਾੜੀ ਤਰੀਕਿਆਂ’ ਸਬੰਧੀ ਪ੍ਰੋਜੈਕਟ ਲਈ ਪਹਿਲਾ ਸਥਾਨ ਹਾਸਲ ਕੀਤਾ। ਸੋਨਾਕਸ਼ੀ ਨੇ ‘ਆਫ਼ਤ ਪ੍ਰਬੰਧਨ’ ਅਤੇ ਗੌਤਮ ਨੇ ‘ਸਿਹਤ, ਸਫ਼ਾਈ ਅਤੇ ਸੈਨੀਟੇਸ਼ਨ’ ਵਿਸ਼ਿਆਂ ’ਤੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਮਿਡਲ ਪੱਧਰ ਦੇ ਮੁਕਾਬਲਿਆਂ ਵਿਚ ਹਰਗੁਨਦੀਪ ਕੌਰ ਨੇ ‘ਆਫ਼ਤ ਪ੍ਰਬੰਧਨ’ ਵਿਸ਼ੇ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਕਰਨ ਨੇ ‘ਬਿਹਤਰ ਜੀਵਨ ਲਈ ਏ.ਆਈ.’ ਵਿਸ਼ੇ ’ਤੇ ਦੂਜਾ ਸਥਾਨ ਹਾਸਲ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਸਕੂਲ ਦੇ ਵਿਗਿਆਨ ਵਿਭਾਗ ਦੀਆਂ ਅਧਿਆਪਕਾਵਾਂ ਸ਼੍ਰੀਮਤੀ ਟੀਨਾ ਨਾਗਪਾਲ, ਸ਼੍ਰੀਮਤੀ ਮਮਤਾ ਜੱਗਾ ਅਤੇ ਸੁਸ਼੍ਰੀ ਨਿਹਾਰਿਕਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲਗਾਤਾਰ ਮਾਰਗਦਰਸ਼ਨ ਅਤੇ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਪ੍ਰੋਜੈਕਟਾਂ ਦਾ ਰੂਪ ਦੇਣ ਵਿਚ ਅਹਿਮ ਭੂਮਿਕਾ ਨਿਭਾਈ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨਵਜੋਤ ਕੌਰ ਖਹਿਰਾ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਧਿਆਪਕਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਵਿਗਿਆਨਕ ਅਤੇ ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਨਵੀਂ ਸੋਚ, ਰਚਨਾਤਮਿਕਤਾ, ਆਤਮ-ਵਿਸ਼ਵਾਸ ਅਤੇ ਸਮੱਸਿਆਵਾਂ ਦੇ ਹੱਲ ਲੱਭਣ ਦੀ ਯੋਗਤਾ ਵਿਕਸਿਤ ਕਰਨ ਵਿਚ ਸਹਾਈ ਹੁੰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਮੂਹ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਪਿੰਡ ਅਲਿਆਣਾ ਦੇ ਵੱਡੀ ਗਿਣਤੀ ਵਿਚ ਆਗੂਆਂ ਅਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਅਗਲੀ ਖ਼ਬਰ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਅਤੇ ਕਣਕ ਦਾ ਬੀਜ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।