07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਖੇਤਾਂ ਵਿਚ ਅੱਗ ਲੱਗਣ ਦੇ ਮਾਮਲੇ ਵਿਚ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਮਨਦੀਪ ਸਿੰਘ ਏ.

ਅਜੀਤ ਡੈਸਕ 07-11-2026
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਖੇਤਾਂ ਵਿਚ ਅੱਗ ਲੱਗਣ ਦੇ ਮਾਮਲੇ ਵਿਚ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਮਨਦੀਪ ਸਿੰਘ ਏ.ਐਲ.ਐਮ.ਪੀ.ਐੱਸ.ਪੀ.ਸੀ.ਐਲ.ਜਲਾਲਾਬਾਦ ਵਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਪਿੰਡ ਪ੍ਰਭਾਤ ਸਿੰਘ ਵਾਲਾ ਹਿਠਾੜ ਵਿਖੇ ਸੀਤਾ ਰਾਣੀ ਪਤਨੀ ਸਤਪਾਲ ਦੇ ਖੇਤਾਂ ਵਿਚ ਅੱਗ ਲੱਗਣ ਸਬੰਧੀ ਸੂਚਨਾ ਮਿਲੀ ਸੀ। ਇਸ ਸਬੰਧੀ ਜਾਂਚ ਕਰਨ ਉਪਰੰਤ ਸੀਤਾ ਰਾਣੀ ਪਤਨੀ ਸਤਪਾਲ ਵਾਸੀ ਪ੍ਰਭਾਤ ਸਿੰਘ ਵਾਲਾ ਹਿਠਾੜ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ -ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਘਬਰਾ ਗਿਆ ਅਤੇ ਆਪਣੇ ਕੋਲ ਮੌਜੂਦ ਸਮਾਨ ਇਕ ਪਾਸੇ ਸੁੱਟ ਕੇ ਖਿਸਕਣ ਲੱਗਿਆ। ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਕੀਤੀ। ਕਾਬੂ ਕੀਤੇ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਪਿੱਪਲ ਸਿੰਘ ਵਾਸੀ ਕਾਠਗੜ੍ਹ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਰ ਵਿਚ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਅਤੇ ਹਵਾਈ ਫਾਇਰ ਕਰਨ ਵਾਲੇ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ -ਥਾਣਾ ਵੈਰੋਕੇ ਪੁਲਿਸ ਨੇ ਘਰ ਵਿਚ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ, ਘਰ ਦਾ ਸਾਮਾਨ ਭੰਨਤੋੜ ਕਰਨ ਅਤੇ ਹਵਾਈ ਫਾਇਰ ਕਰਨ ਵਾਲੇ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਢਾਬ ਖ਼ੁਸ਼ਹਾਲ ਜੋਈਆ ਬਸਤੀ ਨੰਬਰ 2 ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 3 ਨਵੰਬਰ ਨੂੰ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਸੀ ਤਾਂ ਵਿਕਰਮ ਸਿੰਘ ਉਰਫ਼ ਮੋਰਨੀ ਨੇ ਉਸ ਦੀ ਗਲੀ ਵਿਚ 3-4 ਗੇੜੇ ਮਾਰੇ ਅਤੇ ਉੱਚੀ-ਉੱਚੀ ਗਾਲ੍ਹਾਂ ਕੱਢਣ ਲੱਗ ਪਿਆ। ਜਦੋਂ ਉਸ ਨੇ ਅਜਿਹਾ ਕਰਨ ਤੋਂ ਰੋਕਿਆ ਅਤੇ ਆਪਣੇ ਘਰ ਉਲਾਂਭਾ ਦਿੱਤਾ ਤਾਂ ਇਸ ਗੱਲ ਦੀ ਰੰਜਸ਼ ਰੱਖਦਿਆਂ ਉਕਤ ਵਿਅਕਤੀਆਂ ਨੇ ਸਲਾਹ-ਮਸ਼ਵਰਾ ਕਰਕੇ ਉਸ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ ਅਤੇ ਘਰ ਦੇ ਸਾਮਾਨ ਦੀ ਭੰਨਤੋੜ ਕੀਤੀ। ਵਿਕਰਮ ਸਿੰਘ ਉਰਫ਼ ਮੋਰਨੀ ਕੋਲ ਪਿਸਤੌਲ ਸੀ, ਜਿਸ ਨਾਲ ਉਸ ਨੇ 2-3 ਹਵਾਈ ਫਾਇਰ ਵੀ ਕੀਤੇ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਤਾਂ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਵਿਕਰਮ ਸਿੰਘ ਉਰਫ਼ ਮੋਰਨੀ ਪੁੱਤਰ ਜਸਵੰਤ ਸਿੰਘ ਵਾਸੀ ਢਾਬ ਖ਼ੁਸ਼ਹਾਲ ਜੋਈਆ ਬਸਤੀ ਨੰਬਰ 02, ਅਲੀਸ ਸਿੰਘ ਪੁੱਤਰ ਜੋਗਿੰਦਰ ਸਿੰਘ, ਲਖਵਿੰਦਰ ਸਿੰਘ ਉਰਫ਼ ਲੱਖੀ ਪੁੱਤਰ ਜੋਗਿੰਦਰ ਸਿੰਘ ਵਾਸੀ ਗੁਮਾਨੀ ਵਾਲਾ ਖੂਹ, ਪ੍ਰਤੀਕ ਸਿੰਘ ਪੁੱਤਰ ਗੁਰਦੇਵ ਸਿੰਘ, ਰਸ਼ਪਾਲ ਸਿੰਘ, ਅਰਸ਼ ਵਾਸੀ ਚੱਕ ਬਲੋਚਾ ਉਰਫ਼ ਮਹਾਲਮ, ਪ੍ਰਿੰਸ ਉਰਫ਼ ਪ੍ਰਿੰਸੀ ਵਾਸੀ ਜਲਾਲਾਬਾਦ ਅਤੇ 8-10 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ -ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰਦੇ ਹੋਏ ਗਾਗਨਕੇ ਕੋਲ ਪਹੁੰਚੇ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸਤਪਾਲ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਸ਼ਮਸ਼ਾਬਾਦ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ। ਉਹ ਹੁਣ ਵੀ ਪਿੰਡ ਸ਼ਮਸ਼ਾਬਾਦ ਦੇ ਸੂਏ ਕੋਲ ਨਾਜਾਇਜ਼ ਸ਼ਰਾਬ ਲੈ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਤਲਾਹ ਭਰੋਸੇਯੋਗ ਹੋਣ ’ਤੇ ਉਕਤ ਵਿਅਕਤੀ ਨੂੰ ਕਾਬੂ ਕਰ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਬਾਬਾ ਬਲਕਾਰ ਸਿੰਘ ਵਲੋਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਵਿਖੇ ਧੂਮ-ਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।