ਅਕਾਲੀ ਦਲ ਵਿਚ ਸ਼ਾਮਿਲ ਹੋਏ ਪੰਚਾਇਤ ਮੈਂਬਰਾਂ ਦੀ ਮੁੜ ਕਾਂਗਰਸ ’ਚ ਵਾਪਸੀ ਸ਼ਿੰਦਰ ਸਿੰਘ ਮਹਾਲਮ ਦੀ ਅਗਵਾਈ ਹੇਠ ਪਿੰਡ ਪਾਲੀਵਾਲਾ ਦੇ ਪੰਚਾਇਤ ਮੈਂਬਰਾਂ ਨੇ ਮੁੜ ਫੜਿਆ ਕਾਂਗਰਸ ਦਾ ਹੱਥ
ਜਲਾਲਾਬਾਦ, 9 ਨਵੰਬਰ (ਜਸਕਰਨ ਸਿੰਘ ਤਨੇਜਾ)-ਹਲਕਾ ਜਲਾਲਾਬਾਦ ਦੇ ਪਿੰਡ ਪਾਲੀਵਾਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਿਛਲੇ ਦਿਨੀਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਪਿੰਡ ਦੇ ਮੌਜੂਦਾ ਪੰਚਾਇਤ ਮੈਂਬਰਾਂ ਨੇ ਮੁੜ ਕਾਂਗਰਸ ਪਾਰਟੀ ਵਿਚ ਵਾਪਸੀ ਕਰ ਲਈ। ਦਿਹਾਤੀ ਬਲਾਕ ਕਾਂਗਰਸ ਪ੍ਰਧਾਨ ਸ਼ਿੰਦਰ ਸਿੰਘ ਮਹਾਲਮ ਦੀ ਅਗਵਾਈ ਹੇਠ ਪੰਚਾਇਤ ਮੈਂਬਰਾਂ ਨੇ ਕਾਂਗਰਸ ਪਾਰਟੀ ਵਿਚ ਮੁੜ ਸ਼ਾਮਲ ਹੋਣ ਦਾ ਐਲਾਨ ਕੀਤਾ।
ਅਜੀਤ ਡੈਸਕ
10-11-2026