10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਸ਼ਵਕਰਮਾ ਜੈਅੰਤੀ ਸਮਾਗਮ ’ਚ ਗੁਰਜੋਤ ਸਿੰਘ ਸੰਧੂ ਨੇ ਕੀਤੀ ਸ਼ਿਰਕਤ

ਜਲਾਲਾਬਾਦ, 9 ਨਵੰਬਰ (ਜਸਕਰਨ ਸਿੰਘ ਤਨੇਜਾ)- ਸਮਾਧ ਪੀਰ ਬਾਬਾ ਖ਼ਾਕੀ ਸ਼ਾਹ ਬੱਲੂਆਣਾ ਵਿਖੇ ਗੁਰੂ ਵਿਸ਼ਵਕਰਮਾ ਕਮੇਟੀ ਵਲੋਂ ਸਾਲਾਨਾ ਵਿਸ਼ਵਕਰਮਾ ਜੈਅੰਤੀ ਸਬੰਧੀ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 10-11-2026
ਜਲਾਲਾਬਾਦ, 9 ਨਵੰਬਰ (ਜਸਕਰਨ ਸਿੰਘ ਤਨੇਜਾ)- ਸਮਾਧ ਪੀਰ ਬਾਬਾ ਖ਼ਾਕੀ ਸ਼ਾਹ ਬੱਲੂਆਣਾ ਵਿਖੇ ਗੁਰੂ ਵਿਸ਼ਵਕਰਮਾ ਕਮੇਟੀ ਵਲੋਂ ਸਾਲਾਨਾ ਵਿਸ਼ਵਕਰਮਾ ਜੈਅੰਤੀ ਸਬੰਧੀ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਨਾਲ ਸਬੰਧਿਤ ਗੁਰਜੋਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਸਮਾਗਮ ਵਿਚ ਪਹੁੰਚੇ। ਉਨ੍ਹਾਂ ਸਮਾਧ ਵਿਖੇ ਮੱਥਾ ਟੇਕ ਕੇ ਗੁਰੂ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਗੁਰੂ ਵਿਸ਼ਵਕਰਮਾ ਕਮੇਟੀ ਦੇ ਪ੍ਰਧਾਨ, ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਹਾਜ਼ਰ ਸੰਗਤ ਨੂੰ ਜਯੰਤੀ ਦੀ ਵਧਾਈ ਦਿੱਤੀ। ਗੁਰਜੋਤ ਸਿੰਘ ਸੰਧੂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਕਲਾ, ਹੁਨਰ, ਉਸਾਰੀ ਅਤੇ ਸਿਰਜਣਾ ਦੇ ਪ੍ਰਤੀਕ ਵਜੋਂ ਸਤਿਕਾਰਿਆ ਜਾਂਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਮਿਹਨਤ, ਲਗਨ ਅਤੇ ਆਪਣੇ ਕਿੱਤੇ ਪ੍ਰਤੀ ਸਮਰਪਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਰਤੀ ਅਤੇ ਕਾਰੀਗਰ ਵਰਗ ਸਮਾਜ ਦੀ ਆਰਥਿਕ ਤੇ ਸਮਾਜਿਕ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਦੌਰਾਨ ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਗੁਰੂ ਵਿਸ਼ਵਕਰਮਾ ਕਮੇਟੀ ਦੇ ਪ੍ਰਧਾਨ ਅਤੇ ਸਮੂਹ ਮੈਂਬਰਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ 24 ਨਵੰਬਰ ਨੂੰ ਹੋਵੇਗਾ ਮੁੱਖ ਗੁਰਪੁਰਬ ਸਮਾਗਮ ਅਗਲੀ ਖ਼ਬਰ ਬ੍ਰਹਮਾ ਕੁਮਾਰੀਜ਼ ਫ਼ਾਜ਼ਿਲਕਾ ’ਚ ਮਨਾਈ ਗਈ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।