10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ’ਚ ਮਨਾਈ ਗਈ ਈਕੋ-ਫਰੈਂਡਲੀ ‘ਗਰੀਨ ਦੀਵਾਲੀ’

ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)- ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਵਾਤਾਵਰਨ ਨੂੰ ਸਮਰਪਿਤ ਕਰਦਿਆਂ ‘ਗਰੀਨ ਦੀਵਾਲੀ’ ਵਜੋਂ ਮਨਾਇਆ ਗਿਆ। ਇਸ ਮੌਕੇ ਸਾਧਵੀ ਅਮਰਾ ਭਾਰਤੀ ਨੇ ਸੰਗਤ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਤੇ ਪਲਾਸਟਿਕ ਦਾ ਤਿਆਗ ਕਰਨ ਦਾ ਸੰਕਲਪ ਕਰਵਾਇਆ।

ਅਜੀਤ ਡੈਸਕ 10-11-2026
ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)- ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਵਾਤਾਵਰਨ ਨੂੰ ਸਮਰਪਿਤ ਕਰਦਿਆਂ ‘ਗਰੀਨ ਦੀਵਾਲੀ’ ਵਜੋਂ ਮਨਾਇਆ ਗਿਆ। ਇਸ ਮੌਕੇ ਸਾਧਵੀ ਅਮਰਾ ਭਾਰਤੀ ਨੇ ਸੰਗਤ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਤੇ ਪਲਾਸਟਿਕ ਦਾ ਤਿਆਗ ਕਰਨ ਦਾ ਸੰਕਲਪ ਕਰਵਾਇਆ। ਉਨ੍ਹਾਂ ਕਿਹਾ ਕਿ ਦੀਵਾਲੀ ਪ੍ਰਕਾਸ਼ ਅਤੇ ਖ਼ੁਸ਼ੀਆਂ ਦਾ ਤਿਉਹਾਰ ਹੈ, ਇਸ ਲਈ ਪਟਾਕਿਆਂ ਰਾਹੀਂ ਪ੍ਰਦੂਸ਼ਣ ਫੈਲਾਉਣ ਦੀ ਬਜਾਏ ਸਮਾਜ ਵਿਚ ਚਾਨਣ ਵੰਡਣਾ ਹੀ ਇਸ ਦਾ ਅਸਲ ਉਦੇਸ਼ ਹੈ। ਸਾਧਵੀ ਕੀਰਤੀ ਭਾਰਤੀ ਜੀ ਨੇ ਵੀ ਸੰਗਤ ਨੂੰ ਅਪੀਲ ਕੀਤੀ ਕਿ ਘਰਾਂ ਨੂੰ ਫੁੱਲਾਂ, ਰੰਗੋਲੀ ਅਤੇ ਮਿੱਟੀ ਦੇ ਦੀਵਿਆਂ ਨਾਲ ਸਜਾਇਆ ਜਾਵੇ। ਪਟਾਕਿਆਂ ਦੇ ਧੂੰਏਂ ਨਾਲ ਬੱਚਿਆਂ, ਬਜ਼ੁਰਗਾਂ ਅਤੇ ਪਸ਼ੂ-ਪੰਛੀਆਂ ਦੀ ਸਿਹਤ ’ਤੇ ਬੁਰਾ ਅਸਰ ਪੈਂਦਾ ਹੈ। ਸਮਾਗਮ ਦੇ ਅੰਤ ’ਚ ਹਾਜ਼ਰ ਸੰਗਤ ਨੇ ਵਾਤਾਵਰਨ ਦੀ ਸੰਭਾਲ ਅਤੇ ਪਟਾਕੇ ਨਾ ਚਲਾਉਣ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਭਾਰਤ-ਪਾਕਿ ਸਰਹੱਦ ’ਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।