10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੇਵਾ ਭਾਰਤੀ ਜਲਾਲਾਬਾਦ ਨੇ 81 ਸੀਨੀਅਰ ਸਿਟੀਜ਼ਨਾਂ ਨੂੰ ਸਹਾਇਕ ਉਪਕਰਨ ਵੰਡੇ

ਜਲਾਲਾਬਾਦ, 10 ਨਵੰਬਰ (ਜਤਿੰਦਰ ਪਾਲ ਸਿੰਘ)-ਸੇਵਾ ਭਾਰਤੀ ਜਲਾਲਾਬਾਦ ਵਲੋਂ ਸੀਨੀਅਰ ਸਿਟੀਜ਼ਨ ਅਤੇ ਲੋੜਵੰਦ ਬਜ਼ੁਰਗਾਂ ਦੀ ਸਹੂਲਤ ਲਈ ਸਹਾਇਕ ਉਪਕਰਨ ਵੰਡ ਸਮਾਗਮ ਦਾ ਆਯੋਜਨ ਸ਼ਿਵ ਭਵਨ ਜਲਾਲਾਬਾਦ ਵਿਖੇ ਕੀਤਾ ਗਿਆ। ਇਸ ਮੌਕੇ ਸੰਸਥਾ ਵਲੋਂ ਤਸਦੀਕ ਉਪਰੰਤ ਯੋਗ ਪਾਏ ਗਏ 81 ਲੋੜਵੰਦ ਵਿਅਕਤੀਆਂ ਨੂੰ ਵੱਖ-ਵੱਖ ਸਹਾਇਕ ਉਪਕਰਨ ਵੰਡੇ ਗਏ।

ਅਜੀਤ ਡੈਸਕ 11-11-2026
ਜਲਾਲਾਬਾਦ, 10 ਨਵੰਬਰ (ਜਤਿੰਦਰ ਪਾਲ ਸਿੰਘ)-ਸੇਵਾ ਭਾਰਤੀ ਜਲਾਲਾਬਾਦ ਵਲੋਂ ਸੀਨੀਅਰ ਸਿਟੀਜ਼ਨ ਅਤੇ ਲੋੜਵੰਦ ਬਜ਼ੁਰਗਾਂ ਦੀ ਸਹੂਲਤ ਲਈ ਸਹਾਇਕ ਉਪਕਰਨ ਵੰਡ ਸਮਾਗਮ ਦਾ ਆਯੋਜਨ ਸ਼ਿਵ ਭਵਨ ਜਲਾਲਾਬਾਦ ਵਿਖੇ ਕੀਤਾ ਗਿਆ। ਇਸ ਮੌਕੇ ਸੰਸਥਾ ਵਲੋਂ ਤਸਦੀਕ ਉਪਰੰਤ ਯੋਗ ਪਾਏ ਗਏ 81 ਲੋੜਵੰਦ ਵਿਅਕਤੀਆਂ ਨੂੰ ਵੱਖ-ਵੱਖ ਸਹਾਇਕ ਉਪਕਰਨ ਵੰਡੇ ਗਏ। ਇਸ ਉਪਰਾਲੇ ਨਾਲ ਬਜ਼ੁਰਗਾਂ ਨੂੰ ਰੋਜ਼ਾਨਾ ਜੀਵਨ ਵਿਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਦੇਣ ਦਾ ਸ਼ਲਾਘਾਯੋਗ ਯਤਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੀਤੀ 10 ਅਕਤੂਬਰ ਨੂੰ ਸ਼ਿਵ ਭਵਨ ਵਿਖੇ ਸਹਾਇਕ ਉਪਕਰਨਾਂ ਦੀ ਵੰਡ ਲਈ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ ਸੀ, ਜਿਸ ਵਿਚ ਕਰੀਬ 110 ਵਿਅਕਤੀਆਂ ਨੇ ਆਪਣੀ ਰਜਿਸਟਰੇਸ਼ਨ ਕਰਵਾਈ ਸੀ। ਇਸ ਤੋਂ ਬਾਅਦ ਸੇਵਾ ਭਾਰਤੀ ਪੰਜਾਬ ਵਲ਼ੋਂ ਸਾਰੇ ਬਿਨੈਕਾਰਾਂ ਦੀ ਲੋੜੀਂਦੀ ਜਾਂਚ ਅਤੇ ਤਸਦੀਕ ਕੀਤੀ ਗਈ, ਜਿਸ ਉਪਰੰਤ 81 ਯੋਗ ਲਾਭਪਾਤਰੀਆਂ ਲਈ ਸਹਾਇਕ ਉਪਕਰਨ ਭੇਜੇ ਗਏ। ਅੱਜ ਕਰਵਾਏ ਗਏ ਸਮਾਗਮ ਦੌਰਾਨ ਇਹ ਉਪਕਰਨ ਸਬੰਧਿਤ ਲੋੜਵੰਦਾਂ ਨੂੰ ਸੌਂਪੇ ਗਏ। ਇਸ ਮੌਕੇ ਸੇਵਾ ਭਾਰਤੀ ਪੰਜਾਬ ਦੇ ਸੰਗਠਨ ਮੰਤਰੀ ਸੰਜੀਵ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਉਨ੍ਹਾਂ ਦੀ ਨਿਗਰਾਨੀ ਹੇਠ ਉਪਕਰਨਾਂ ਦੀ ਵੰਡ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਗਿਆ। ਸਮਾਗਮ ਦੌਰਾਨ ਸੇਵਾ ਭਾਰਤੀ ਪਰਿਵਾਰ ਵਲ਼ੋਂ ਪਹੁੰਚੀਆਂ ਸਮੂਹ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਬਜ਼ੁਰਗਾਂ ਅਤੇ ਲਾਭਪਾਤਰੀਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਹਾਜ਼ਰ ਮਹਿਮਾਨਾਂ ਨੇ ਸੇਵਾ ਭਾਰਤੀ ਵਲ਼ੋਂ ਸਮਾਜ ਦੇ ਲੋੜਵੰਦ ਅਤੇ ਬਜ਼ੁਰਗ ਵਰਗ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੇਵਾ ਕਾਰਜ ਸਮਾਜ ਵਿਚ ਆਪਸੀ ਸਹਿਯੋਗ, ਸਤਿਕਾਰ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਸੰਸਥਾ ਦੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਮਦਦ ਲਈ ਅੱਗੇ ਆਏ ਗੁਰਜੋਤ ਸਿੰਘ ਸੰਧੂ ਜ਼ਖ਼ਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਅਗਲੀ ਖ਼ਬਰ ਸਦਰ ਪੁਲਿਸ ਜ਼ੀਰਾ ਨੇ ਪਰਾਲੀ ਨੂੰ ਅੱਗ ਲਾਉਣ ’ਤੇ ਕਿਸਾਨਾਂ ਉੱਤੇ ਕੀਤੇ ਪਰਚੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।