10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ, ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਕੀਤਾ ਜਾਵੇਗਾ ਮਜ਼ਬੂਤ-ਗੋਰਾਇਆ

ਜਲਾਲਾਬਾਦ, 10 ਨਵੰਬਰ (ਜਸਕਰਨ ਸਿੰਘ ਤਨੇਜਾ)-ਅਕਾਲੀ ਦਲ ਬਾਦਲ ਦੇ ਸੀਨੀਅਰ ਯੂਥ ਆਗੂ ਕਰਮਵੀਰ ਸਿੰਘ ਗੋਰਾਇਆ ਦੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਬਾਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿੰਡ ਜੋਧਾ ਭੈਣੀ ਫੱਤੂਵਾਲਾ, ਜਲਾਲਾਬਾਦ ਦੇ ਰਹਿਣ ਵਾਲੇ ਕਰਮਵੀਰ ਸਿੰਘ ਗੋਰਾਇਆ ਦੀ ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਾਥੀਆਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 11-11-2026
ਜਲਾਲਾਬਾਦ, 10 ਨਵੰਬਰ (ਜਸਕਰਨ ਸਿੰਘ ਤਨੇਜਾ)-ਅਕਾਲੀ ਦਲ ਬਾਦਲ ਦੇ ਸੀਨੀਅਰ ਯੂਥ ਆਗੂ ਕਰਮਵੀਰ ਸਿੰਘ ਗੋਰਾਇਆ ਦੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਬਾਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿੰਡ ਜੋਧਾ ਭੈਣੀ ਫੱਤੂਵਾਲਾ, ਜਲਾਲਾਬਾਦ ਦੇ ਰਹਿਣ ਵਾਲੇ ਕਰਮਵੀਰ ਸਿੰਘ ਗੋਰਾਇਆ ਦੀ ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਾਥੀਆਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਨਿਯੁਕਤ ਹੋਏ ਕਰਮਵੀਰ ਸਿੰਘ ਗੋਰਾਇਆ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਜਲਾਲਾਬਾਦ ਸਮੇਤ ਪੰਜਾਬ ਵਿਚ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਜਲਾਲਾਬਾਦ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਪੰਜਾਬ ਪ੍ਰਧਾਨ ਨਾਲ ਕੀਤੀ ਚਰਚਾ ਅਗਲੀ ਖ਼ਬਰ ਕੱਲ੍ਹ ਦੀ ਮੀਟਿੰਗ ’ਚ ਹੱਲ ਨਾ ਨਿਕਲਿਆ ਤਾਂ 14 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦੇਣਗੇ ਵੋਕੇਸ਼ਨਲ ਅਧਿਆਪਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।